ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Bahut Gul Khile Ne Nighava Toh Chori / ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ

Bahut Gul Khile Ne Nighava Toh Chori / ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ

ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ
ਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ

ਸ਼ਰੀਕਾਂ ਦੀ ਸ਼ਹਿ ‘ਤੇ ਭਰਾਵਾਂ ਤੋਂ ਚੋਰੀ
ਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ

ਕਿੱਧਰ ਗਏ ਓ ਪੁੱਤਰੋ ਦਲਾਲਾਂ ਦੇ ਆਖੇ
ਮਰਨ ਲਈ ਕਿਤੇ ਦੂਰ ਮਾਵਾਂ ਤੋਂ ਚੋਰੀ

ਕਿਸੇ ਹੋਰ ਧਰਤੀ ਤੇ ਵਰਦਾ ਰਿਹਾ ਮੈਂ
ਤੇਰੇ ਧੁਖਦੇ ਖਾਬਾਂ ਤੇ ਚਾਵਾਂ ਤੋਂ ਚੋਰੀ

ਉਨਾਂ ਦੀ ਵੀ ਹੈ ਪੈੜ ਮੇਰੀ ਗਜ਼ਲ ਵਿਚ
ਕਦਮ ਜਿਹੜੇ ਤੁਰਿਆ ਮੈਂ ਰਾਹਵਾਂ ਤੋਂ ਚੋਰੀ

ਕਲੇਜਾ ਤਾਂ ਫਟਣਾ ਹੀ ਸੀ ਉਸ ਦਾ ਇਕ ਦਿਨ
ਜੁ ਹਉਕਾ ਵੀ ਭਰਦਾ ਸੀ ਸਾਹਵਾਂ ਤੋਂ ਚੋਰੀ

ਉਹ ਛਾਵਾਂ ਨੂੰ ਮਿਲਦਾ ਸੀ ਧੁੱਪਾਂ ਤੋਂ ਛੁੱਪ ਕੇ
ਤੇ ਰਾਤਾਂ ‘ਚ ਡੁਬਦਾ ਸੀ ਛਾਵਾਂ ਤੋਂ ਚੋਰੀ

ਘਰੀਂ ਮੁਫਲਿਸਾਂ ਦੇ, ਦਰੀਂ ਬਾਗੀਆਂ ਦੇ
ਜਗੋ ਦੀਵਿਓ ਬਾਦਸ਼ਾਹਵਾਂ ਤੋਂ ਚੋਰੀ

ਮੇਰੇ ਯੁੱਗ ਦੇ ਐ ਸੂਰਜੋ ਪੈਰ ਦਬ ਕੇ
ਕਿਧਰ ਜਾ ਰਹੇ ਹੋਂ ਸ਼ੁਆਵਾਂ ਤੋ ਚੋਰੀ

ਦਗਾ ਕਰ ਰਿਹਾ ਏਂ, ਗਜ਼ਲ ਨਾਲ ‘ਪਾਤਰ’

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar