ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Bhuhe Di Dashkat Toh Darda/ ਬੂਹੇ ਦੀ ਦਸਤਕ ਤੋਂ ਡਰਦਾ

Bhuhe Di Dashkat Toh Darda/ ਬੂਹੇ ਦੀ ਦਸਤਕ ਤੋਂ ਡਰਦਾ

ਬੂਹੇ ਦੀ ਦਸਤਕ ਤੋਂ ਡਰਦਾ
ਕਿਸ ਕਿਸ ਦਾ ਕਰਜ਼ਾਈ ਹਾਂ ਮੈਂ

ਰੰਗੇ ਹੱਥ ਲੁਕਾਉਂਦਾ ਫਿਰਦਾ
ਕਾਤਲ ਕਿਦ੍ਹਾ ਕਸਾਈ ਹਾਂ ਮੈਂ

ਆਪਣੇ ਆਪ ਨੂੰ ਬੰਨ੍ਹ ਕੇ ਬੈਠਾ
ਸੰਗਲ ਮਾਰ ਸ਼ੁਦਾਈ ਹਾਂ ਮੈਂ

ਬਾਹਰੋਂ ਚੁਪ ਹਾਂ ਕਬਰਾਂ ਵਾਂਗੂੰ
ਅੰਦਰ ਹਾਲ ਦੁਹਾਈ ਹਾਂ ਮੈਂ

ਤਰਜ਼ਾਂ ਦੀ ਥਾਂ ਧੂੰਆਂ ਨਿਕਲੇ
ਇਕ ਧੁਖਦੀ ਸ਼ਹਿਨਾਈ ਹਾਂ ਮੈਂ

ਮੈਂ ਪਿਤਰਾਂ ਦਾ ਸੱਖਣਾ ਵਿਹੜਾ
ਉਜੜੀ ਹੋਈ ਕਮਾਈ ਹਾਂ ਮੈਂ

ਮਿੱਟੀ ਮਾਂ ਮਹਿਬੂਬਾ ਮੁਰਸ਼ਦ
ਕਿਸ ਕਿਸ ਦਾ ਕਰਜ਼ਾਈ ਹਾਂ ਮੈਂ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar