ਜੀ ਆਇਆਂ ਨੂੰ
You are here: Home >> Kavi ਕਵੀ (page 20)

Category Archives: Kavi ਕਵੀ

Feed Subscription

ਕਵੀ, Kavi, Poet

Oh Mainu Raag toh Veraag Tikhan Jaanda Hai/ਉਹ ਮੈਨੂੰ ਰਾਗ ਤੋਂ ਵੈਰਾਗ ਤੀਕਣ ਜਾਣਦਾ ਹੈ

ਉਹ ਮੈਨੂੰ ਰਾਗ ਤੋਂ ਵੈਰਾਗ ਤੀਕਣ ਜਾਣਦਾ ਹੈ, ਮੇਰੀ ਆਵਾਜ਼ ਦਾ ਉਹ ਰੰਗ ਵੀ ਪਹਿਚਾਣਦਾ ਹੈ ਜ਼ਰਾ ਹਉਕਾ ਭਰਾਂ ਤਾਂ ਕੰਬ ਜਾਂਦਾ, ਡੋਲ ਜਾਂਦਾ, ਅਜੇ ਉਹ ਸਿਰਫ ਮੇਰੇ ਹਾਸਿਆਂ ਦੇ ਹਾਣ ਦਾ ਹੈ ਮੇਰਾ ਮਹਿਰਮ ਮੇਰੇ ਇਤਿਹਾਸ ਦੀ ਹਰ ਪੈੜ ਜਾਣੇ, ਮੇਰਾ ਮਾਲਕ ਸਿਰਫ ਜੁਗਜਾਫੀਆਂ ਹੀ ਜਾਣਦਾ ਹੈ ਉਹਨੂੰ ਆਖੋ ... Read More »

Udass Hovi Nirash Hovi/ਉਦਾਸ ਹੋਵੀਂ ਨਿਰਾਸ਼ ਹੋਵੀਂ

ਉਦਾਸ ਹੋਵੀਂ ਨਿਰਾਸ਼ ਹੋਵੀਂ ਜਾਂ ਦਿਲ ‘ਚ ਕੋਈ ਮਲਾਲ ਰੱਖੀਂ ਪਰ ਇਹ ਵੀ ਹੈ ਇਕ ਪੜਾਅ ਸਫਰ ਦਾ ਤੂੰ ਏਸ ਗੱਲ ਦਾ ਖਿਆਲ ਰੱਖੀਂ ਮੈਂ ਹਿਜ਼ਰ ਤੇਰੇ ਦੇ ਪੱਤਣਾਂ ਤੋਂ ਇਕ ਉਮਰ ਹੋਈ ਕਿ ਲੰਘ ਆਇਆਂ ਮੈਂ ਏਨਾ ਰੋਇਆਂ ਕਿ ਲਹਿਰ ਹੋਇਆਂ ਤੂੰ ਅਪਣੇ ਪੱਥਰ ਸੰਭਾਲ ਰੱਖੀਂ ਵਜੂਦ ਤੋਂ ਤੂੰ ... Read More »

Tu Khush Rehya Kr Aive Bahuta Socheya na Kr /ਤੂੰ ਖੁਸ਼ ਰਿਹਾ ਕਰ ਐਵੇਂ ਬਹੁਤਾ ਸੋਚਿਆ ਨ ਕਰ

ਤੂੰ ਖੁਸ਼ ਰਿਹਾ ਕਰ ਐਵੇਂ ਬਹੁਤਾ ਸੋਚਿਆ ਨ ਕਰ ਅਪਣੇ ਹੀ ਕੰਢੇ ਖੋਰ ਕੇ ਇਉਂ ਗੰਧਲਿਆ ਨ ਕਰ ਅੱਗੇ ਬਥੇਰੀ ਜ਼ਹਿਰ ਹੈ ਫੈਲੀ ਜਹਾਨ ਵਿਚ ਗੁੱਸੇ ‘ਚ ਆ ਕੇ ਬੋਲ ਕੌੜੇ ਬੋਲਿਆ ਨ ਕਰ ਹੁਣ ਧੀਆਂ ਪੁੱਤ ਜਵਾਨ ਨੇ ਤੇ ਅੱਗ ਦੀ ਉਮਰ ਹੈ ਸਮਝਾ ਦਿਆ ਕਰ ਪਿਆਰ ਨਾਲ ਤੂੰ ... Read More »

Udass Wakht Ch Mai Apni Dairy N Likhi/ ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ

ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ ਸਫੇਦ ਸਫਿਆਂ ਤੇ ਮੈਂ ਮੈਲੀ ਜ਼ਿੰਦਗੀ ਨ ਲਿਖੀ ਲਿਖੀ ਕਿਤਾਬ ਤੇ ‘ਆਤਮ ਕਥਾ’ ਕਿਹਾ ਉਸ ਨੂੰ ਪਰ ਉਸ ਕਿਤਾਬ ‘ਚ ਵੀ ਅਪਣੀ ਜੀਵਨੀ ਨ ਲਿਖੀ ਮਲੂਕ ਫੁੱਲਾਂ ਨੂੰ ਜਦ ਵੀ ਕਦੇ ਮੈਂ ਖਤ ਲਿਖਿਆ ਤਾਂ ਅਪਣੇ ਤਪਦਿਆਂ ਰਾਹਾਂ ਦੀ ਗਲ ਕਦੀ ਨ ... Read More »

Jism Di Rait Te Ik Lafhz Hai Likhya Hoya/ ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ

ਜਿਸਮ ਦੀ ਰੇਤ ਤੇ ਇਕ ਲਫਜ਼ ਹੈ ਲਿਖਿਆ ਹੋਇਆ ਪੌਣ ਦੇ ਰਹਿਮ ਤੇ ਇਖਾਲਕ ਹੈ ਟਿਕਿਆ ਹੋਇਆ ਅੱਗ ਦਾ ਨਾਮ ਹੀ ਸੁਣਦਾ ਹਾਂ ਤਾਂ ਡਰ ਜਾਂਦਾ ਹਾਂ ਮੈਂ ਜੁ ਪਿੱਤਲ ਹਾਂ ਖਰੇ ਸੋਨਿਓਂ ਵਿਕਿਆ ਹੋਇਆ ਗੱਡੋ ਸੂਲੀ ਕਿ ਜ਼ਰਾ ਦੇਖੀਏ ਇਹ ਈਸਾ ਹੈ ਜਾਂ ਕੋਈ ਹੋਰ ਉਦੇ ਭੇਸ ‘ਚ ਲੁਕਿਆ ... Read More »

Paidh Da Harff/ਪੈੜ ਦਾ ਹਰਫ਼

ਪੈੜ ਦਾ ਹਰਫ਼ ਕਦੋਂ ਥਲ ‘ਤੇ ਲਿਖਣ ਦੇਂਦਾ ਏ ਰੇਤ ਦਾ ਸੇਕ ਕਦੋਂ ਪੈਰ ਟਿਕਣ ਦੇਂਦਾ ਏ ਤੋੜ ਲੈ ਜਾਣਗੇ ਲੋਕੀਂ ਜੇ ਨਾ ਤੋੜੇਗੀ ਹਵਾ ਕੌਣ ਫੁੱਲਾਂ ਨੂੰ ਘੜੀ ਪਹਿਰ ਟਿਕਣ ਦੇਂਦਾ ਏ ਡੋਬ ਲੈਂਦਾ ਏ ਕਲੇਜੇ ਵਿਚ ਖ਼ੰਜਰ ਵਾਂਗੂੰ ਦਰਦ ਸੂਰਜ ਨੂੰ ਕਦੋਂ ਐਵੇਂ ਮਿਟਣ ਦੇਂਦਾ ਏ ਖ਼ਾਕ ਕਰ ... Read More »

Sahi Hai Malko Raha Di Tilkhan /ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ

ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ ਗਲਤ ਸੀ ਮੇਰਿਆਂ ਪੈਰਾਂ ਦੀ ਥਿੜਕਣ ਖਿਮਾ ਕਰਨਾ ਕਿ ਮੈਥੋਂ ਭੁੱਲ ਹੋ ਗਈ ਬਿਨਾ ਪੁੱਛਿਆਂ ਹੀ ਕਰ ਦਿੱਤਾ ਮੈਂ ਚਾਨਣ ਸਿਰਫ ਇਕ ਮੈਂ ਹੀ ਤਾਂ ਚਿਹਰਾ ਹਾਂ ਮੈਲਾ ਉਹ ਸਾਰੇ ਸ਼ੀਸ਼ਿਆਂ ਦੇ ਵਾਂਗ ਲਿਸ਼ਕਣ ਜੋ ਸਾਡਾ ਹਾਲ ਪੁੱਛਣ ਦੁੱਖ ਪਛਾਨਣ ਉਨ੍ਹਾਂ ਨੂੰ ਕਹਿ ਨਾ ... Read More »

Eh Udassi Dhudh Eh Sabh Kujh ki Jo Change Nahi/ ਇਹ ਉਦਾਸੀ, ਧੁੰਦ, ਇਹ ਸਭ ਕੁਝ ਕਿ ਜੋ ਚੰਗਾ ਨਹੀਂ

ਇਹ ਉਦਾਸੀ, ਧੁੰਦ, ਇਹ ਸਭ ਕੁਝ ਕਿ ਜੋ ਚੰਗਾ ਨਹੀਂ ਮੈਂ ਉਦੈ ਹੋਣਾ, ਸਦਾ ਇਸ ਵਿਚ ਘਿਰੇ ਰਹਿਣਾ ਨਹੀਂ ਕੁਫ਼ਰ, ਬਦੀਆਂ, ਖ਼ੌਫ਼ ਕੀ ਕੀ ਏਸ ਵਿਚ ਘੁਲਿਆ ਪਿਆ ਮੇਰੇ ਦਿਲ ਦਰਿਆ ਤੋਂ ਵਧ ਦਰਿਆ ਕੋਈ ਗੰਧਲਾ ਨਹੀਂ ਮੈਂ ਦਲੀਲਾਂ ਦੇ ਰਿਹਾਂ, ਖਪ ਰਿਹਾਂ, ਕੁਰਲਾ ਰਿਹਾਂ ਪਰ ਅਜੇ ਰੂਹ ਦੀ ਅਦਾਲਤ ... Read More »

Chann-Mukh Haa /ਚੰਨ-ਮੁੱਖ ਹਾਂ

ਚੰਨ-ਮੁੱਖ ਹਾਂ, ਸੀਨੇ ਲਾ, ਸਿਮਟਣ ਵੀ ਦੇ, ਚਾਨਣੀਂ ਹਾਂ ਦੂਰ ਤੱਕ ਬਿਖਰਨ ਵੀ ਦੇ ਪਕੜ ਰੱਖ ਜੋ ਉੱਗ ਸਕਾਂ ਤੇ ਖਿੜ ਸਕਾਂ, ਮੁਕਤ ਵੀ ਕਰ, ਮਹਿਕ ਨੂੰ ਫੈਲਣ ਵੀ ਦੇ ਤਪਿਸ਼ ਬਿਨ, ਸ਼ਿੱਦਤ ਬਿਨ ਕੀ ਬਰਸਣਾਂ, ਮੈਨੂੰ ਕੁਝ ਗਰਜਣ ਵੀ ਦੇ, ਲਿਸ਼ਕਣ ਵੀ ਦੇ ਨੀਰ, ਅੰਬਰ, ਪੌਣ ਤੋਂ ਨਿਖੜਣ ਵੀ ... Read More »

Kisee Da Suraj Kisee Da Deeva Kisee Da Teer Kman / ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ

ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ ਸਾਡੀ ਅੱਖ ਚੋਂ ਡਿਗਦਾ ਹੰਝੂ ਸਾਡਾ ਚੋਣ-ਨਿਸ਼ਾਨ ਤਾਨਸੇਨ ਤੋਂ ਬਾਪ ਦਾ ਬਦਲਾ ਬੈਜੂ ਲੈਣ ਗਿਆ ਤਾਨ ਸੁਣੀ ਤਾਂ ਕਿਰ ਗਈ ਹੱਥੋਂ ਹੰਝੂ ਕਿਰਪਾਨ ਕਾਲੀ ਰਾਤ ਵਰਾਨੇ ਟਿੱਲੇ ਏਦਾਂ ਬਰਸੇ ਮੀਂਹ ਜਿਉਂ ਕੋਈ ਅਧਖੜ ਔਤ ਜਨਾਨੀ ਨਾਹਵੇ ਵਿੱਚ ਸ਼ਮਸ਼ਾਨ ਰਾਤ ਟਿਕੀ ... Read More »

Scroll To Top
Skip to toolbar