ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Channan Vi Kuch Kra Mai Ave Hi Bal N Jawa /ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ

Channan Vi Kuch Kra Mai Ave Hi Bal N Jawa /ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ

ਚਾਨਣ ਵੀ ਕੁਛ ਕਰਾਂ ਮੈਂ, ਐਵੇਂ ਹੀ ਬਲ ਨ ਜਾਵਾਂ
ਅੰਬਰ ਨੂੰ ਛੂਹਣੋਂ ਪਹਿਲਾਂ ਮਿੱਟੀ ‘ਚ ਰਲ ਨ ਜਾਵਾਂ

ਤਨ ਦੇ ਲਿਬਾਸ ਅੰਦਰ ਇਕ ਲਹਿਰ ਹਾਂ ਤੜਪਦੀ
ਦਰਿਆ ਦਿਸੇ ਤਾਂ ਕੰਬਾਂ ਕਿਤੇ ਇਸ ‘ਚ ਰਲ ਨਾ ਜਾਵਾਂ

ਤੇਰੀ ਲਹਿਰ ਲਹਿਰ ਰੰਗ ਕੇ, ਮੈਂ ਤੇਰੇ ‘ਚ ਅਸਤ ਹੋਣਾ
ਰਾਹ ਵਿਚ ਨ ਸ਼ਾਮ ਪੈ ਜਏ, ਕਿਤੇ ਦੂਰ ਢਲ ਨ ਜਾਵਾਂ

ਚਾਨਣ ਜਦੋਂ ਕਰੀਦਾ, ਤਾਂ ਸੇਕ ਵੀ ਜਰੀਦਾ
ਏਦਾਂ ਨਹੀਂ ਕਰੀਦਾ ਹਾਇ ਮੈਂ ਬਲ ਨ ਜਾਵਾਂ

ਅੱਜ ਕਲ ਉਹ ਵਾਕ ਬੁਣਦਾ, ਲਫਜ਼ਾਂ ਦੇ ਜਾਲ ਉਣਦਾ
ਕਿਤੇ ਨਜ਼ਮ ਹੋਣੋਂ ਪਹਿਲਾਂ ਦਿਲ ‘ਚੋਂ ਨਿਕਲ ਨ ਜਾਵਾਂ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar