ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Chidiya / ਚਿੜੀਆਂ

Chidiya / ਚਿੜੀਆਂ

ਚਿੜੀਆਂ ਸੀ ਕੁਝ ਬੈਠੀਆਂ ਟੈਲੀਫੋਨ ਦੀ ਤਾਰ ‘ਤੇ
ਚੁੰਝ-ਚਰਚਾ ਸੀ ਚੱਲ ਰਹੀ ਬਦਲ ਰਹੇ ਸੰਸਾਰ ‘ਤੇ

ਇਕ ਉਡਾਰੀ ਬਾਅਦ ਜਦ ਚਿੜੀਆਂ ਮੁੜ ਕੇ ਪਰਤੀਆਂ
ਗਾਇਬ ਕਿਧਰੇ ਹੋ ਗਈ, ਬੈਠੀਆਂ ਸੀ ਜਿਸ ਤਾਰ ‘ਤੇ

ਆਪਣੇ ਪਿੰਡ ਦੀ ਧਰਤ ਨੂੰ ਮੱਥਾ ਟੇਕਣ ਵਾਸਤੇ
ਕੱਲ ਉਹ ਆਏ ਸ਼ਹਿਰ ਤੋਂ, ਧੂੜ ਉਡਾਉਂਦੀ ਕਾਰ ‘ਤੇ

ਰੁੱਖ ਖੜੋਤੇ ਦੇਖਦੇ, ਫੁੱਲ ਖਿੜ ਖਿੜ ਕੇ ਹੱਸਦੇ
ਕੋਲੋਂ ਲੰਘਦੇ ਹੌਂਕਦੇ ਬੰਦਿਆਂ ਦੀ ਰਫਤਾਰ ‘ਤੇ

ਬੰਦੇ ਕਿੱਧਰ ਜਾ ਰਹੇ ? ਫੁੱਲ ਪੁੱਛਦੇ, ਰੁੱਖ ਆਖਦੇ
ਖੁਸ਼ ਹੋਵਣ ਜਾ ਰਹੇ, ਹਰ ਇਕ ਕਾਰ ਸਵਾਰ ‘ਤੇ

ਸੁੱਕੇ ਪੱਤਿਆਂ ਵਾਂਗਰਾਂ ਕਿਧਰ ਉਡਦੇ ਜਾ ਰਹੇ
ਕੈਸਾ ਝੱਖੜ ਝੁੱਲਿਆ ਬੰਦਿਆਂ ਦੇ ਸੰਸਾਰ ‘ਤੇ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar