ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Dhup suraj Di Dikhawe Hor Raah / ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ

Dhup suraj Di Dikhawe Hor Raah / ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ

ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ
ਚਾਨਣੀ ਵਿਚ ਹੋਰ ਰਸਤੇ ਚਮਕਦੇ
ਹੋਰ ਮੰਜ਼ਿਲ ਦੱਸਦਾ ਘਰ ਦਾ ਚਿਰਾਗ
ਸਿਵਿਆਂ ਲੋਏ ਹੋਰ ਪਗ-ਚਿੰਨ੍ਹ ਸੁਲਗਦੇ

ਇਹ ਸਿਵਾ, ਇਹ ਚੰਨ, ਸੂਰਜ, ਇਹ ਚਿਰਾਗ
ਵੱਖੋ ਵੱਖਰੇ ਰਸਤਿਆਂ ਵੱਲ ਖਿੱਚਦੇ
ਮੈਂ ਚੁਰਾਹੇ ‘ਤੇ ਖੜਾ ਹਾਂ ਸੋਚਦਾ
ਕਿੰਨੇ ਟੋਟੇ ਕਰ ਦਿਆਂ ਇਕ ਹੋਂਦ ਦੇ

ਐ ਮਨਾ ਤੂੰ ਬੇਸੁਰਾ ਏਂ ਸਾਜ਼ ਕਿਉਂ
ਏਨੀ ਗੰਧਲੀ ਹੈ ਤੇਰੀ ਆਵਾਜ਼ ਕਿਉਂ
ਸੁਰ ਨਹੀਂ ਹੁੰਦਾ ਤੂੰ ਕਿਉਂ ਕੀ ਗੱਲ ਹੈ
ਇਲਮ ਦੇ ਮਸਲੇ ਨੇ ਜਾਂ ਇਖਲਾਕ ਦੇ

ਮਨ ਹੈ ਇਕ ਪੁਸਤਕ ਜਿਵੇਂ ਲਿਖ ਹੋ ਰਹੀ
ਜਿਸ ਦਾ ਕੋਈ ਆਦ ਹੈ ਨਾ ਅੰਤ ਹੈ
ਇਕ ਇਬਾਰਤ ਹੈ ਜੋ ਅੰਦਰ ਤੜਪਦੀ
ਵਾਕ ਨੇ ਇਕ ਦੂਸਰੇ ਨੂੰ ਕੱਟਦੇ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar