Topbar Left
  • About
  • Contact Us ਸੰਪਰਕ

Login
Sign up

ਪੰਜਾਬੀ ਮਾਂ ਬੋਲੀ

Punjabi Maa Boli پنجابی ما بولی

Punjabi Maa Boli Sites
Radio
Dictionary
Pictures
Books
Movies
Music
Home
  • ਪੰਜਾਬPunjab
    • Geography ਭੂਗੋਲ
    • History ਇਤਿਹਾਸ
    • Punjabi Pepole / ਪੰਜਾਬੀ ਲੋਕ
    • Religion ਧਰਮ
  • ਪੰਜਾਬੀ ਭਾਸ਼ਾPunjabi Language
    • Punjabi Alfabet ਗੁਰਮੁਖੀ ਵਰਣਮਾਲਾ
    • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ
  • ਸੱਭਿਆਚਾਰCulture
    • ਬੋਲੀਆਂBoliaan
    • ਘੋੜੀਆਂGhodiaan
    • ਸੁਹਾਗSuhaag
    • ਲੋਕ ਗੀਤLok Geet
    • ਮਾਹੀਆMaiya
    • ਟੱਪੇTappe
    • ਛੰਦChhand
  • ਸਾਹਿਤLiterature
    • ਕਵਿਤਾਵਾਂKavitavaan
    • ਗਜ਼ਲਾਂGazals
    • ਕਹਾਣੀਆਂStories
    • ਪੰਜਾਬੀ ਕਾਫ਼ੀਆਂPunjabi Kafian
    • ਲੇਖEssays
  • ਸ਼ਾਇਰੀShayiri
  • ਮੁਹਾਵਰੇIdiom
  • ਬੁਝਾਰਤਾBujartan
  • ਸ਼ੁਗਲFun
    • ਚੁਟਕਲੇJokes
    • ਹਾਸ ਕਾਵਿFunny poetry
  • ਸੰਦTools

ਗਜ਼ਲ

ਗਜ਼ਲ
30th May 2011 01:36:41
ਜ਼ਰੂਰੀ ਤਾਂ ਨਹੀਂ ਆਵੇ ਨਜ਼ਰ ਕੁਝ ਹਾਦਸੇ ਵਰਗਾ। ਬੜਾ ਕੁਝ ਦਿਲ 'ਚ ਰੱਖਦੇ ਹਾਂ ਛਿਪਾ ਕੇ ਜ਼ਲਜ਼ਲੇ ਵਰਗਾ। ----- ਚਮਕ ਚਿਹਰੇ 'ਤੇ ਹੁੰਦੀ ਏ ਖ਼ੁਸ਼ੀ ਵੇਲੇ ਸੁਬਹ ਵਰਗੀ, ਗ਼ਮੀ ਹੋਵੇ ਤਾਂ ਇਸਦਾ ਹਾਲ ਹੁੰਦਾ ਦਿਨ ਢਲੇ ਵਰਗਾ। ----- ਸਮਾਂ ਤਾਂ ਕੱਟ ਲੈਂਦਾ ਆਦਮੀ ਸਭ ਨਾਲ ਪਰ ਫਿਰ ਵੀ, ਉਹ ਸਾਥੀ ਭਾਲਦਾ ਰਹਿੰਦੈ ਸਦਾ ਹੀ ਆਪਣੇ ਵਰਗਾ। ----- ਤੁਰਾਂਗੇ ਸਾਥ ਰਲ਼ ਮਿਲ਼ ਕੇ, ਕਸਮ ਉਹ ਖਾਣਗੇ, ਲੇਕਿਨ, ਉਨ੍ਹਾਂ ਦੇ ਦਿਲ 'ਚ ਛੁਪਿਆ ਹੈ ਬੜਾ ਕੁਝ ਫਾਸਲੇ ਵਰਗਾ। ----- ਨਾ ਐਸਾ ਮਸ਼ਵਰਾ ਦੇਵੋ ਜੋ ਦਿਲ ਨੂੰ ਤੋੜ ਹੀ ਦੇਵੇ, ਅਜੇਹਾ ਮਸ਼ਵਰਾ ਦੇਵੋ, ਜੋ ਹੋਵੇ ਹੌਸਲੇ ਵਰਗਾ। ----- ਉਨ੍ਹਾਂ ਦੀ ਪਹੁੰਚ ਤੋਂ ਮੰਜ਼ਿਲ ਕਦੇ ਵੀ ਦੂਰ ਨਹੀਂ ਰਹਿੰਦੀ, ਜਿਨ੍ਹਾਂ ਦਾ ਜੋਸ਼ ਹੋਵੇ ਢੋਲ 'ਤੇ ਲੱਗੇ ਡਗੇ ਵਰਗਾ। ----- ਕੁਰਾਹੇ ਪੈ ਗਿਆ ਜੋ, ਹੁਣ ਇਸ਼ਾਰੇ ਕੀ ਭਲਾ ਸਮਝੂ, ਨਸੀਹਤ ਦਾ ਰਿਹਾ ਉਸ ਤੇ ਅਸਰ ਚਿਕਨੇ ਘੜੇ ਵਰਗਾ। ----- ਜਿਦ੍ਹੇ 'ਤੇ ਮਾਣ ਹੈ, ਹੱਕ ਹੈ, ਮੁਹੱਬਤ ਹੈ, ਮੁਨਾਸਿਬ ਹੈ, ਕਦੇ ਮੈਂ ਬੋਲ ਵੀ ਬੋਲਾਂ ਉਨੂੰ ਗ਼ੁੱਸੇ ਗਿਲੇ ਵਰਗਾ। ----- ਕਿਵੇਂ ਉਪਕਾਰ ਕਰ ਸਕਦੈ, ਦੁਬਾਰਾ ਉਸ ਜਗਹ ਕੋਈ, ਜ਼ਰੂਰਤ ਪੈਣ 'ਤੇ ਜਿੱਥੋਂ, ਜਵਾਬ ਆਵੇ ਟਕੇ ਵਰਗਾ । ----- ਕਰੀਂ ਉਸਦਾ ਭਲਾ ਰੱਬਾ, ਮੇਰੇ ਦਿਲ 'ਚੋਂ ਦੁਆ ਨਿਕਲੀ, ਉਹ ਕਰਦਾ ਹੈ ਬੁਰਾ ਬੇਸ਼ੱਕ, ਬੁਰਾ ਕਰਦੈ ਭਲੇ ਵਰਗਾ। ----- ਪੁਜਾਰੀ ਪਿਆਰ ਦਾ ਬਣਕੇ, ਮੁਨਾਫ਼ਾ ਭਾਲਦੈ ਇਸ 'ਚੋਂ, ਨਹੀਂ ਇਹ ਮਾਮਲਾ ਉਸਦਾ, ਦਿਲਾਂ ਦੇ ਮਾਮਲੇ ਵਰਗਾ। ----- ਕਿਸੇ ਨੂੰ ਖ਼ੂਨ ਦਾ ਰਿਸ਼ਤਾ ਵੀ ਕਦ ਤਕ ਜੋੜ ਕੇ ਰੱਖ, ਹਮੇਸ਼ਾ ਹੀ ਰਹੇ ਜਿਸਦਾ, ਵਤੀਰਾ ਓਪਰੇ ਵਰਗਾ। ----- ਛੁਪਾ ਕੇ ਗ਼ਮ, ਖ਼ੁਸ਼ੀ ਵੰਡੇ, ਖ਼ਤਾ ਬਦਲੇ ਵਫ਼ਾ ਪਾਲ਼ੇ, ਮਿਲੇ ਜਦ ਵੀ, ਮੇਰਾ ਮਹਿਰਮ, ਮਿਲੇ 'ਮਹਿਰਮ' ਤੇਰੇ ਵਰਗਾ। - ਜਸਵਿੰਦਰ ਮਹਿਰਮ

Post navigation

Previous
Next

Leave a Reply Cancel reply

Your email address will not be published. Required fields are marked *

Search

ਨਵੀਆਂ ਬੋਲੀਆਂ

  • ਕਿੱਕਲੀ ਕਲੀਰ ਦੀ/Kikli Cleer Di
  • ਕੱਠੀਆ ਹੋ ਕੇ ਆਈਆ/Kathiya ho ke Aayiya
  • ਗਿੱਧਾ ਗਿੱਧਾ ਕਰੇਂ ਮੇਲਣੇ/Giddha Giddha Kare Malene
  • Dil Khave Hichkole/ਦਿਲ ਖਾਵੇ ਹਿਚਕੋਲੇ
  • ਮੁੰਡਿਆਂ ਦੀ ਅੱਖ ਕੁੜੀਆਂ ਵਿੱਚ ਰਹਿੰਦੀ/Mundiya di Aakh Kudiya Wich Rehde

ਨਵੀਆਂ ਘੋੜੀਆਂ

  • ਮੱਥੇ ‘ਤੇ ਚਮਕਣ ਵਾਲ, ਮੇਰੇ ਬੰਨੜੇ ਦੇ/Mathe te Chamkan Bal, Mere Banere De
  • ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ/Mein Balihari ve Maa Diya Surjana
  • ਸਤਿਗੁਰਾਂ ਕਾਜ ਸਵਾਰਿਆ ਈ/Satguru Kaj Sawariya e
  • ਮਹਿਲਾਂ ਵਿਚੋਂ ਉਤਰੀ ਸ਼ਿਮਲਾਪਤੀ/Mehla Vocho Utri Shimlapati

ਸਾਡੇ ਬਾਰੇ

  • About
  • Our Misson ਸਾਡਾ ਮਿਸ਼ਨ
  • Terms and Conditions ਸ਼ਰਤਾਂ
  • Help ਸਹਾਇਤਾ

We are on Social Media

ਵੈਬਸਾਈਟਾਂ

  • HOME
  • Music ਸੰਗੀਤ
  • Movies ਫਿਲਮਾਂ
  • Books ਕਿਤਾਬਾਂ
  • Pictures ਤਸਵੀਰਾਂ
  • Dictionary ਸ਼ਬਦਕੋਸ਼
  • Radio ਰੇਡੀਓ

ਪੰਜਾਬ ਬਾਰੇ

  • Punjab ਪੰਜਾਬ
  • History ਇਤਿਹਾਸ
  • Geography ਭੂਗੋਲ
  • Religion ਧਰਮ
  • Punjabi Language ਪੰਜਾਬੀ ਭਾਸ਼ਾ
  • Punjabi Alfabet ਗੁਰਮੁਖੀ ਵਰਣਮਾਲਾ
  • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ

ਮੁੱਖ ਵਰਕੇ

  • Punjab ਪੰਜਾਬ
  • Punjabi Language ਪੰਜਾਬੀ ਭਾਸ਼ਾ
  • Culture ਸੱਭਿਆਚਾਰ
  • Ghodiaan ਘੋੜੀਆਂ
  • Suhaag ਸੁਹਾਗ
  • Shayiri ਸ਼ਾਇਰੀ
  • Fun ਸ਼ੁਗਲ
  • Lok Geet ਲੋਕ ਗੀਤ

©2022 ਪੰਜਾਬੀ ਮਾਂ ਬੋਲੀ. All rights reserved.

Designed by OXO Solutions®