ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਗ਼ਮਾਂ ਦੀ ਰਾਤ/ Ghaman Di Raat

ਗ਼ਮਾਂ ਦੀ ਰਾਤ/ Ghaman Di Raat

ਗ਼ਮਾਂ ਦੀ ਰਾਤ ਲੰਮੀ ਏ
ਜਾਂ ਮੇਰੇ ਗੀਤ ਲੰਮੇ ਨੇ ।
ਨਾ ਭੈੜੀ ਰਾਤ ਮੁੱਕਦੀ ਏ,
ਨਾ ਮੇਰੇ ਗੀਤ ਮੁੱਕਦੇ ਨੇ ।

ਇਹ ਸਰ ਕਿੰਨੇ ਕੁ ਡੂੰਘੇ ਨੇ
ਕਿਸੇ ਨੇ ਹਾਥ ਨਾ ਪਾਈ,
ਨਾ ਬਰਸਾਤਾਂ ‘ਚ ਚੜ੍ਹਦੇ ਨੇ
ਤੇ ਨਾ ਔੜਾਂ ‘ਚ ਸੁੱਕਦੇ ਨੇ ।

ਮੇਰੇ ਹੱਡ ਹੀ ਅਵੱਲੇ ਨੇ
ਜੋ ਅੱਗ ਲਾਇਆਂ ਨਹੀਂ ਸੜਦੇ
ਨਾ ਸੜਦੇ ਹਉਕਿਆਂ ਦੇ ਨਾਲ
ਹਾਵਾਂ ਨਾਲ ਧੁਖਦੇ ਨੇ ।

ਇਹ ਫੱਟ ਹਨ ਇਸ਼ਕ ਦੇ ਯਾਰੋ
ਇਹਨਾਂ ਦੀ ਕੀ ਦਵਾ ਹੋਵੇ
ਇਹ ਹੱਥ ਲਾਇਆਂ ਵੀ ਦੁਖਦੇ ਨੇ
ਮਲ੍ਹਮ ਲਾਇਆਂ ਵੀ ਦੁਖਦੇ ਨੇ ।

ਜੇ ਗੋਰੀ ਰਾਤ ਹੈ ਚੰਨ ਦੀ
ਤਾਂ ਕਾਲੀ ਰਾਤ ਹੈ ਕਿਸ ਦੀ ?
ਨਾ ਲੁਕਦੇ ਤਾਰਿਆਂ ਵਿਚ ਚੰਨ
ਨਾ ਤਾਰੇ ਚੰਨ ‘ਚ ਲੁਕਦੇ ਨੇ ।

About Rajinderpal Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar