ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਕੰਬਦੀ ਕਲਾਈ/Kambdi Kalai

ਕੰਬਦੀ ਕਲਾਈ/Kambdi Kalai

ਸੁਪਨੇ ਵਿਚ ਤੁਸੀਂ ਮਿਲੇ ਅਸਾਨੂੰ
ਅਸਾਂ ਧਾ ਗਲਵਕੜੀ ਪਾਈ
ਨਿਰਾ ਨੂਰ ਤੁਸੀਂ ਹੱਥ ਨ ਆਏ
ਸਾਡੀ ਕੰਬਦੀ ਰਹੀ ਕਲਾਈ,

ਧਾ ਚਰਨਾਂ ਤੇ ਸ਼ੀਸ਼ ਨਿਵਾਇਆ
ਸਾਡੇ ਮੱਥੇ ਛੋਹ ਨ ਪਾਈ,
ਤੁਸੀਂ ਉੱਚੇ ਅਸੀਂ ਨੀਵੇਂ ਸਾਂ
ਸਾਡੀ ਪੇਸ਼ ਨ ਗਈਆ ਕਾਈ,

ਫਿਰ ਲੜ ਫੜਨੇ ਨੂੰ ਉੱਠ ਦਉੜੇ
ਪਰ ਲੜ ਉਹ ‘ਬਿਜਲੀ ਲਹਿਰਾ’
ਉਡਦਾ ਜਾਂਦਾ, ਪਰ ਉਹ ਅਪਣੀ
ਛੁਹ ਸਾਨੂੰ ਗਯਾ ਲਾਈ:

ਮਿੱਟੀ ਚਮਕ ਪਈ ਇਹ ਮੋਈ
ਤੇ ਤੁਸੀਂ ਲੂੰਆਂ ਵਿਚ ਲਿਸ਼ਕੇ,-
ਬਿਜਲੀ ਕੂੰਦ ਗਈ ਥਰਰਾਂਦੀ
ਹੁਣ ਚਕਾਚੂੰਧ ਹੈ ਛਾਈ ।

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar