ਚੂਚਕ ਸਿਆਲ ਦੇ ਕੌਲ ਵਸਾਰ ਘੱਤੇ ਜਦੋਂ ਹੀਰ ਪਾਇਆ ਮਾਈਆਂ ਨੇ
ਕੁੜੀਆਂ ਝੰਗ ਸਿਆਲ ਦੀਆਂ ਧੁਮਲਾ ਹੋ ਸਭੇ ਪਾਸ ਰੰਝੇਟੇ ਦੇ ਆਈਆਂ ਨੇ
ਉਹਦੇ ਵਿਆਹ ਦੇ ਸਭ ਸਮਾਨ ਹੋਏ ਗੰਢੀਂ ਫੇਰੀਆਂ ਦੇਸ ਤੇ ਨਾਈਆਂ ਨੇ
ਹੁਣ ਤੇਰੀ ਰੰਝੇਟਿਆ ਗੱਲ ਕੀਕੂੰ ਤੂੰ ਭੀ ਰਾਤ ਦਿੰਹੁ ਮਹੀਂ ਚਰਾਈਆਂ ਨੇ
ਆ ਵੇ ਮੂਰਖਾ ਪੁੱਛ ਤੂੰ ਨਢੜੀ ਨੂੰ ਮੇਰੇ ਨਾਲ ਤੂੰ ਕੇਹੀਆਂ ਚਾਈਆਂ ਨੇ
ਹੀਰੇ ਕਹਿਰ ਕੀਤੋ ਰਲ ਨਾਲ ਬਿਹਾਈਆਂ ਸਭਾ ਖਲੋ ਖਲ ਚਾ ਗਵਾਈਆਂ ਨੇ
ਜੇ ਤੂੰ ਅੰਤ ਮੈਨੂੰ ਪਿੱਛਾ ਦੇਵਨਾ ਸੀ ਏਡੀਆਂ ਮਿਹਨਤਾਂ ਕਾਹੇ ਕਰਾਈਆਂ ਨੇ
ਏਹੀ ਹੱਦ ਹੀਰੇ ਤੇਰੇ ਨਾਲ ਸਾਡੀ ਮਹਿਲ ਚਾੜ੍ਹ ਕੇ ਪੌੜੀਆਂ ਚਾਈਆਂ ਨੇ
ਤੈਨੂੰ ਵਿਆਹ ਦੇ ਵੱਡੇ ਸਿੱਘਾਰ ਹੋਵੇ ਅਤੇ ਖੇੜਿਆਂ ਘਰੀਂ ਵਧਾਈਆਂ ਨੇ
ਖਾ ਕਸਮ ਸੌਗੰਦ ਤੂੰ ਘੋਲ ਪੀਤੀ ਡੋਬ ਸੁਟਿੱਉ ਪੂਰੀਆਂ ਪਾਈਆਂ ਨੇ
ਬਾਹੋਂ ਪਕੜ ਕੇ ਟੋਰ ਦੇ ਕਢ ਦੇਸੋਂ ਓਵੇਂ ਤੋੜ ਨੈਣਾਂ ਜਿਵੇਂ ਲਾਈਆਂ ਨੇ
ਯਾਰ ਯਾਰ ਥੀਂ ਜੁਦਾ ਕਰ ਦੂਰ ਹੋਵੇ ਮੇਰੇ ਬਾਬ ਤਕਦੀਰ ਲਖਾਈਆਂ ਨੇ
ਵਾਰਸ ਸ਼ਾਹ ਨੂੰ ਠਗਿਉ ਦਜ਼ਾ ਦੇ ਕੇ ਜੇਹੀਆਂ ਕੀਤੀਆਂ ਸੋ ਅਸਾਂ ਪਾਈਆਂ ਨੇ