ਕਾਜ਼ੀ ਸੱਦਿਆ ਪੜ੍ਹਨ ਨਕਾਹ ਨੂੰ ਜੀ ਨੱਢੀ ਵਿਹਰ ਬੈਠੀ ਨਾਹੀਂ ਬੋਲਦੀ ਹੈ
ਮੈਂ ਤਾਂ ਮੰਗ ਰੰਝੇਟੇ ਦੀ ਹੋ ਚੁੱਕੀ ਮਾਂਉਂ ਕੁਫਰ ਤੇ ਜ਼ੈਬ ਕਿਉਂ ਤੋਲਦੀ ਹੈ
ਨਜ਼ਾਅ ਵਕਤ ਸ਼ੈਤਾਨ ਜਿਉਂ ਦੇ ਪਾਣੀ ਪਈ ਜਾਨ ਜ਼ਰੀਬ ਦੀ ਡੋਲਦੀ ਹੈ
ਅਸਾਂ ਮੰਗ ਦਰਗਾਹ ਥੀਂ ਲਿਆ ਰਾਂਝਾ ਸਿਦਕ ਸੱਚ ਜ਼ਬਾਨ ਥੀਂ ਬੋਲਦੀ ਹੈ
ਮੱਖਣ ਨਜ਼ਰ ਰੰਝੇਟੇ ਦੇ ਅਸਾਂ ਕੀਤਾ ਸੁੰਞੀ ਮਾਂਉਂ ਛਾਹ ਨੂੰ ਰੋਲਦੀ ਹੈ
ਵਾਰਸ ਸ਼ਾਹ ਮੀਆਂ ਅੰਨ੍ਹੇ ਮੇਉ ਵਾਂਗੂੰ ਪਈ ਮੂਤ ਵਿੱਚ ਮੱਛੀਆਂ ਟੋਲਦੀ ਹੈ