ਵਹੁਟੀ ਆਣ ਕੇ ਸਾਹੁਰੇ ਵੜੀ ਜਿਸ ਦਿਨ ਪੁੱਛੇ ਚਾਕ ਸਿਆਲਾਂ ਦਾ ਕੇਹੜਾ ਨੀ
ਮੰਗੂ ਚਾਰਦਾ ਸੀ ਜਿਹੜਾ ਚੂਚਕੇ ਦਾ ਮੁੰਡਾ ਤਖਤ ਹਜ਼ਾਰੇ ਦਾ ਜੇਹੜਾ ਨੀ
ਜਿਹੜਾ ਆਸ਼ਕਾਂ ਵਿੱਚ ਮਸ਼ਹੂਰ ਰਾਂਝਾ ਸਿਰ ਓਸ ਦੇ ਇਸ਼ਕ ਦਾ ਸਿਹਰਾ ਨੀ
ਕਿਤੇ ਦਾਇਰੇ ਇੱਕੇ ਮਸੀਤ ਹੁੰਦਾ ਕੋਈ ਓਸ ਦਾ ਕਿਤੇ ਹੈ ਵਿਹੜਾ ਨੀ
ਇਸ਼ਕ ਪੱਟ ਤਰੱਟੀਆਂ ਗਾਲ਼ੀਆਂ ਨੇਂ ਉੱਜੜ ਗਈਆਂ ਦਾ ਵਿਹੜਾ ਕਿਹੜਾ ਨੀ