ਕੁੜੀਆਂ ਆਖਿਆ ਛੈਲ ਹੈ ਮੱਸ ਭਿੰਨਾ ਛੱਡ ਬੈਠਾ ਹੈ ਜੱਗ ਤੇ ਸਭ ਝੇੜੇ
ਸੱਟ ਵੰਝਲੀ ਅਹਿਲ ਫਕੀਰ ਹੋਇਆ ਜਿਸ ਰੋਜ਼ ਦੇ ਹੀਰ ਲੈ ਗਏ ਖੇੜੇ
ਵਿੱਚ ਬੇਲਿਆਂ ਕੂਕਦਾ ਫਿਰੇ ਕਮਲਾ ਜਿੱਥੇ ਬਾਘ ਬਘੇਲੇ ਤੇ ਸ਼ੀਂਹ ਬੇੜ੍ਹੇ
ਕੋਈ ਓਸ ਦੇ ਨਾਲ ਨਾ ਗੱਲ ਕਰਦਾ ਬਾਝ ਮੰਤਰੋਂ ਨਾਗ ਨੂੰ ਕੌਣ ਛੇੜੇ
ਕੁੜੀਆਂ ਆਖਿਆ ਜਾਉ ਵਿਲਾਉ ਓਸ ਨੂੰ ਕਿਵੇਂ ਘੇਰ ਕੇ ਮਾਂਦਰੀ ਕਰੋ ਨੇੜੇ