ਰਾਂਝਾ ਆਖਦਾ ਮਗਰ ਨਾ ਪਵੋ ਮੇਰੇ ਕਦੀ ਕਹਿਰ ਦੇ ਵਾਕ ਹਟਾਈਏ ਜੀ
ਗੁਰੂ ਮਤ ਤੇਰੀ ਸਾਨੂੰ ਨਹੀਂ ਪੁੰਹਦੀ ਗਲ ਘੁਟ ਕੇ ਚਾ ਲੰਘਾਈਏ ਜੀ
ਪਹਿਲੇ ਚੇਲਿਆਂ ਨੂੰ ਚਾ ਚੀਜ਼ ਕਰੀਏ ਪਿੱਛੋਂ ਜੋਗ ਦੀ ਰੀਤ ਬਤਾਈਏ ਜੀ
ਇੱਕ ਵਾਰ ਜੋ ਦੱਸਣਾ ਦੱਸ ਛੱਡੋ ਘੜੀ ਘੜੀ ਨਾ ਗੁਰੂ ਅਕਾਈਏ ਜੀ
ਕਰਤੂਤ ਜੇ ਏਹਾ ਸੀ ਸਭ ਤੇਰੀ ਮੁੰਡੇ ਠੱਗ ਕੇ ਲੀਕ ਨਾਲ ਲਾਈਏ ਜੀ
ਵਾਰਸ ਸ਼ਾਹ ਸ਼ਾਗਿਰਦ ਤੇ ਚੇਲੜੇ ਨੂੰ ਕੋਈ ਭਲੀ ਹੀ ਮਤ ਸਿਖਾਈਏ ਜੀ