ਜੋਗੀ ਨਾਥ ਥੋਂ ਖੁਸ਼ੀ ਲੈ ਵਿਦਾ ਹੋਇਆ ਛੁਟਾ ਬਾਜ਼ ਜਿਉ ਤੇਜ਼ ਤਰਾਰਿਆਂ ਨੂੰ
ਪਲਕ ਝਲਕ ਵਿੱਚ ਕੰਮ ਹੋ ਗਿਆ ਓਸਦਾ ਲੱਗੀ ਅੱਗ ਜੋਗੀਲਿਆਂ ਸਾਰਿਆਂ ਨੂੰ
ਮੁੜ ਕੇ ਧੀਦੋ ਨੇ ਇੱਕ ਜਵਾਬ ਦਿੱਤਾ ਓਹਨਾਂ ਚੇਲਿਆਂ ਹੈਂਸਿਆਰਿਆਂ ਨੂੰ
ਭਲੇ ਕਰਮ ਜੇ ਹੋਣ ਤਾਂ ਜੋਗ ਪਾਈਏ ਜੋਗ ਮਿਲੇ ਨਾ ਕਰਮ ਦੇ ਮਾਰਿਆਂ ਨੂੰ
ਅਸਾਂ ਜੱਟ ਅਜਾਣ ਸਾਂ ਫਸ ਗਏ ਕਰਮ ਕੀਤਾ ਸੋ ਅਸਾਂ ਵਿਚਾਰਿਆਂ ਨੂੰ
ਵਾਰਸ ਸ਼ਾਹ ਜਾਂ ਅੱਲਾਹ ਕਰਮ ਕਰਦਾ ਹੁਕਮ ਹੁੰਦਾ ਹੈ ਨੇਕ ਸਿਤਾਰਿਆਂ ਨੂੰ