ਹਮੀਂ ਬੱਡੇ ਫਕੀਰ ਸਤ ਪੀੜ੍ਹੀਏ ਹਾਂ ਰਸਮ ਜੱਗ ਦੀ ਹਮੀਂ ਨਾ ਜਾਨਤੇ ਹਾਂ
ਕੰਦ ਮੂਲ ਉਜਾੜ ਵਿੱਚ ਖਾਇਕੇ ਤੇ ਬਣ ਬਾਸ ਲੈ ਕੇ ਮੌਜਾਂ ਮਾਨਤੇ ਹਾਂ
ਬਘਿਆੜ ਸ਼ੇਰ ਅਰ ਮਿਰਗ ਚੀਤੇ ਹਮੀਂ ਤਿਨ੍ਹਾਂ ਦੀਆਂ ਸੂਰਤਾਂ ਝਾਨਤੇ ਹਾਂ
ਤੁਮਹੀਂ ਸੁੰਦਰਾਂ ਬੈਠੀਆਂ ਖੂਬਸੂਰਤ ਹਮੀਂ ਬੂਟੀਆਂ ਝਾਣੀਆਂ ਛਾਨਤੇ ਹਾਂ
ਨਗਰ ਬੀਚ ਨਾ ਆਤਮਾ ਪਰਚਦਾ ਏ ਉਦਿਆਨ ਪਖੀ ਤੰਬੂ ਤਾਨਤੇ ਹਾਂ
ਗੁਰੂ ਤੀਰਥ ਜੋਗ ਬੈਰਾਗ ਹੋਵੇ ਰੂਪ ਤਿਨ੍ਹਾਂ ਦੇ ਹਮੀਂ ਪਛਾਨਤੇ ਹਾਂ