ਆਇ ਆਇ ਮੁਹਾਣਿਆਂ ਜਦੋਂ ਕੀਤੀ ਚੌਹੀਂ ਵਲੀਂ ਜਾਂ ਪਲਮ ਕੇ ਆਇ ਗਏ
ਸੱਚੋ ਸੱਚ ਜਾਂ ਫਾਟ ਤੇ ਝਵੇਂ ਵੈਰੀ ਜੋਗੀ ਹੋਰੀਂ ਭੀ ਜੀ ਚੁਰਾਇ ਗਏ
ਦੇਖੋ ਫਕਰ ਅੱਲਾਹ ਦੇ ਮਾਰ ਜੱਟੀ ਓਸ ਜੱਟ ਨੂੰ ਵਾਇਦਾ ਪਾਇ ਗਏ
ਜਦੋਂ ਮਾਰ ਚੌਤਰਫ ਤਿਆਰ ਹੋਈ ਓਥੋਂ ਆਪਣਾ ਆਪ ਖਿਸਕਾਇ ਗਏ
ਇੱਕ ਫਾਟ ਕੱਢੀ ਸਭੇ ਸਮਝ ਗਈਆਂ ਰੰਨਾਂ ਪਿੰਡ ਦੀਆਂ ਨੂੰ ਰਾਹ ਪਾਇ ਗਏ
ਜਦੋਂ ਖਸਮ ਮਿਲੇ ਪਿੱਛੋਂ ਵਾਹਰੋਂ ਦੇ ਤਦੋਂ ਧਾੜਵੀ ਖੁਰੇ ਉਠਾਇ ਗਏ
ਹੱਥ ਲਾਇਕੇ ਬਰਕਤੀ ਜਵਾਨ ਪੂਰੇ ਕਰਾਮਾਤ ਜ਼ਾਹਰਾ ਦਿਖਲਾਇ ਗਏ
ਵਾਰਸ ਸ਼ਾਹ ਮੀਆਂ ਪਟੇ ਬਾਜ਼ ਛੁੱਟੇ ਜਾਨ ਰਖ ਕੇ ਚੋਟ ਚਲਾਇ ਗਏ