ਦਾੜ੍ਹੀ ਸ਼ੇਖ਼ ਦੀ ਅਮਲ ਸ਼ੈਤਾਨ ਵਾਲੇ ਕੇਹਾ ਰਾਣਿਓ ਜਾਂਦਿਆਂ ਰਾਹੀਆਂ ਨੂੰ
ਅੱਗੇ ਕਢ ਕੁਰਾਨ ਤੇ ਬਹੇ ਮੰਬਰ ਕੇਹਾ ਅਡਿਓ ਮਕਰ ਦੀਆਂ ਫਾਹੀਆਂ ਨੂੰ
ਏਸ ਪਲੀਤ ਤੇ ਪਾਕ ਦਾ ਕਰੋ ਵਾਕਿਫ ਅਸੀਂ ਜਾਣੀਏਂ ਸ਼ਰ੍ਹਾ ਗਵਾਹੀਆਂ ਨੂੰ
ਜਿਹੜੇ ਥਾਂਓਂ ਨਾਪਾਕ ਦੇ ਵਿੱਚ ਵੜਿਓਂ ਸ਼ੁਕਰ ਰੱਬ ਦੀਆਂ ਬੇਪਰਵਾਹੀਆਂ ਨੂੰ
ਵਾਰਸ ਸ਼ਾਹ ਵਿੱਚ ਹੁਜਰਿਆਂ ਫਿਅਲ ਕਰਦੇ ਮੁੱਲਾ ਜੋਤੜੇ ਲਾਂਵਦੇ ਵਾਹੀਆ ਨੂੰ