ਸਹਿਤੀ ਗੱਜ ਕੇ ਆਖਦੀ ਛੱਡ ਜੱਟਾ ਖੋਹ ਸਭ ਨਵਾਲੀਆਂ ਸੱਟੀਆਂ ਨੀ
ਹੋਰ ਸਭ ਜ਼ਾਤਾਂ ਠੱਗ ਖਾਂਦੀਆਂ ਨੀ ਪਰ ਏਸ ਵਿਹੜੇ ਵਿੱਚ ਜੱਟੀਆਂ ਨੀ
ਅਸਾਂ ਏਤਨੀ ਗੱਲ ਮਾਅਲੂਮ ਕੀਤੀ ਇਹ ਜੱਟੀਆਂ ਮੁਲਕ ਦੀਆਂ ਢੱਠੀਆਂ ਨੀ
ਡੂਮਾਂ ਰਾਵਲਾਂ ਕੋਨੀਤਾਂ ਜੱਟੀਆਂ ਦੀਆਂ ਜੀਭਾਂ ਧੁਰੋਂ ਸ਼ੈਤਾਨ ਦੀਆਂ ਚੱਟੀਆਂ ਨੀ
ਪਰ ਅਸਾਂ ਭੀ ਜਿਨ੍ਹਾਂ ਨੂੰ ਹਥ ਲਾਇਆ ਉਹ ਬੂਟੀਆਂ ਜੜਾਂ ਥੀਂ ਪੱਟੀਆਂ ਨੀ
ਪਵੇ ਢਿਡ ਤੇ ਅਕਲ ਦੀ ਮਾਰ ਵਾਰਸ ਛਾਹਾਂ ਪੀਣ ਤਰਬੇਹਈਆਂ ਖੱਟੀਆਂ ਨੀ