ਹੀਰ ਆਖਦੀ ਜੋਗੀਆ ਝੂਠ ਆਖੇਂ ਕੌਣ ਰੁਠੜੇ ਯਾਰ ਮਿਲਾਂਉਂਦਾ ਈ
ਏਹਾ ਕੋਈ ਨਾ ਮਿਲਿਆ ਮੈਂ ਢੂੰਡ ਥੱਕੀ ਜਿਹੜਾ ਗਿਆਂ ਨੂੰ ਮੋੜ ਲਿਆਉਂਦਾ ਈ
ਸਾਡੇ ਚੰਮ ਦੀਆਂ ਜੁੱਤੀਆਂ ਕਰੇ ਕੋਈ ਜਿਹੜਾ ਜਿਊ ਦਾ ਰੋਗ ਗਵਾਉਂਦਾ ਈ
ਭਲਾ ਦੱਸ ਖਾਂ ਚਿਰੀਂ ਵਿਛੁਨਿਆਂ ਨੂੰ ਕਦੋਂ ਰੱਬ ਸੱਚਾ ਘਰੀਂ ਲਿਆਂਉਂਦਾ ਈ
ਭਲਾ ਮੋਏ ਤੇ ਵਿਛੜੇ ਕੌਣ ਮੇਲੇ ਐਵੇਂ ਜਿਊੜਾ ਲੋਕ ਵਲਾਂਉਂਦਾ ਈ
ਇੱਕ ਬਾਜ਼ ਥੋਂ ਕਾਉਂ ਨੇ ਕੂੰਜ ਖੋਹੀ ਵੇਖਾਂ ਚੁਪ ਹੈ ਕਿ ਕੁਰਲਾਉਂਦਾ ਈ
ਇਕਸ ਜੱਟ ਦੇ ਖੇਤ ਨੂੰ ਅੱਗ ਲੱਗੀ ਵੇਖਾਂ ਆਨ ਕੇ ਕਦੋਂ ਬੁਝਾਉਂਦਾ ਈ
ਦਿਆਂ ਚੂਰੀਆਂ ਘਿਉ ਦੇ ਬਾਲ ਦੀਵੇ ਵਾਰਸ ਸ਼ਾਹ ਜੇ ਸੁਣਾਂ ਮੈਂ ਆਉਂਦਾ ਈ
ਹੀਰ ਆਖਦੀ ਜੋਗੀਆ ਝੂਠ ਆਖੇਂ (ਬਰਕਤ ਸਿਧੂ )/ Heer Aakhdi Jogia Jhoot BoleN (Barkat Sidhu)
ਹੀਰ ਆਖਦੀ ਜੋਗੀਆ ਝੂਠ ਆਖੇਂ (ਜਸਬੀਰ ਜੱਸੀ )/ Heer Aakhdi Jogia Jhoot BoleN (Jasbir Jassi)
http://www.youtube.com/watch?v=YmKp3SFVjtI