ਛੋਟੀ ਉਮਰ ਦੀਆਂ ਯਾਰੀਆਂ ਬਹੁਤ ਮੁਸ਼ਕਲ ਪੁੱਤਰ ਮਹਿਰਾਂ ਦੇ ਖੋਲੀਆਂ ਚਾਰਦੇ ਨੇ
ਕੰਨ ਪਾੜ ਫਕੀਰ ਹੋ ਜਾਣ ਰਾਜੇ ਦਰਦ ਮੰਦ ਪਹਿਰਨ ਵਿੱਚ ਬਾਰ ਦੇ ਨੇ
ਰੰਨਾ ਵਾਸਤੇ ਕੰਨ ਪੜਾ ਰਾਜੇ ਸੱਭਾ ਜ਼ਾਤ ਸਫਾਤ ਨਿਘਾਰਦੇ ਨੇ
ਭਲੇ ਦਿੰਹੁ ਤੇ ਨੇਕ ਨਸੀਬ ਹੋਵਨ ਸੱਜਣ ਆ ਬਹਿਸਨ ਕੋਲ ਯਾਰ ਦੇ ਨੇ
ਵਾਰਸ ਸ਼ਾਹ ਜਾਂ ਜ਼ੌਕ ਦੀ ਲੱਗੀ ਗੱਦੀ ਜੌਹਰ ਨਿਕਲੇ ਅਸਲ ਤਲਵਾਰ ਦੇ ਨੇ