ਕਹੀ ਦੱਸਣੀ ਅਕਲ ਸਿਆਣਿਆਂ ਨੂੰ ਕਦੀ ਨਫਰ ਕਦੀਮ ਸੰਭਾਲੀਏ ਨੀ
ਦੌਲਤਮੰਦ ਨੂੰ ਜਾਣਦਾ ਸਭ ਕੋਈ ਨੇਂਹ ਨਾਲ ਜ਼ਰੀਬ ਦੇ ਪਾਲੀਏ ਨੀ
ਗੋਦੀ ਬਾਲ ਢੰਡੋਰੜਾ ਜੱਗ ਸਾਰੇ ਜਿਉ ਸਮਝ ਲੈ ਖੇੜਿਆਂ ਵਾਲੀਏ ਨੀ
ਸਾੜ ਘੁੰਡ ਨੂੰ ਖੋਲ ਕੇ ਦੇਖ ਨੈਨਾਂ ਨੀ ਅਨੋਖਿਆਂ ਸਾਲੂ ਵਾਲੀਏ ਨੀ
ਵਾਰਸ ਸ਼ਾਹ ਹੈ ਇਸ਼ਕ ਦਾ ਗਾਉਤਕੀਆ ਅਨੀ ਹੁਸਨ ਦੀਏ ਗਰਮ ਨਿਹਾਲੀਏ ਨੀ