ਬਾਂਦੀ ਹੋਇਕੇ ਚੁਪ ਖਲੋ ਰਹੀ ਸਹਿਤੀ ਆਖਦੀ ਖੈਰ ਨਾ ਪਾਇਉ ਕਿਉਂ
ਇਹ ਤਾਂ ਜੋਗੀੜਾ ਲੀਕ ਕੰਮਜ਼ਾਤ ਕੰਜਰ ਏਸ ਨਲ ਤੂੰ ਭੇੜ ਮਚਾਇਉ ਕਿਉਂ
ਆਪ ਜਾਇ ਕੇ ਦੇ ਜੇ ਹੈ ਲੈਂਦਾ ਘਰ ਮੌਤ ਦੇ ਘਤ ਫਹਾਇਉ ਕਿਉਂ
ਮੇਰੀ ਪਾਣ ਪੱਤ ਏਸ ਨੇ ਲਾਹ ਸੁੱਟੀ ਜਾਣ ਬੁੱਝ ਬੇਸ਼ਰਮ ਕਰਾਇਉ ਕਿਉਂ
ਮੈਂ ਤਾਂ ਏਸ ਦੇ ਹੱਥ ਵਿੱਚ ਆਣ ਫਾਥੀ ਮੂੰਹ ਸ਼ੇਰ ਦੇਮਾਸ ਫਹਾਇਉ ਕਿਉਂ
ਵਾਰਸ ਸ਼ਾਹ ਮੀਆਂ ਏਸ ਮੋਰਨੀ ਤੇ ਦਵਾਲੇ ਲਾਹੀਕੇ ਬਾਜ਼ ਛੁਡਾਇਉ ਕਿਉਂ