ਰੋਂਦਾ ਕਾਸਨੂੰ ਬੀਰ ਬੇਤਾਲਿਆ ਵੇ ਪੰਜਾਂ ਪੀਰਾਂ ਦਾ ਤੁਧ ਮਿਲਾਪ ਮੀਆਂ
ਲਾ ਜ਼ੋਰ ਲਲਕਾਰ ਤੂੰ ਪੀਰ ਪੰਜੇ ਤੇਰਾ ਦੂਰ ਹੋਵੇ ਦੁਖ ਤਾਪ ਮੀਆਂ
ਜਿਨ੍ਹਾਂ ਪੀਰਾਂ ਦਾ ਜ਼ੋਰ ਹੈ ਤੁਧ ਨੂੰ ਵੇ ਕਰ ਰਾਤ ਦਿੰਹ ਓਹਨਾਂ ਦਾ ਜਾਪ ਮੀਆਂ
ਜ਼ੋਰ ਆਪਣਾ ਫਕਰ ਨੂੰ ਯਾਦ ਆਇਆ ਬਾਲਨਾਥ ਮੇਰਾ ਗੁਰੂ ਬਾਪ ਮੀਆਂ
ਵਾਰਸ ਸ਼ਾਹ ਭੁੱਖਾ ਬੂਹੇ ਰੋਏ ਬੈਠਾ ਦੇ ਉਨ੍ਹਾਂ ਨੂੰ ਵੱਡਾ ਸਰਾਪ ਮੀਆਂ