ਤਕਦੀਰ ਨੂੰ ਮੋੜਨਾ ਭਾਲਦਾ ਏਂ ਸੱਪ ਨਾਲ ਤਕਦੀਰ ਦੇ ਡੰਗਦੇ ਨੇ
ਜਿਹਨੂੰ ਰੱਬ ਦੇ ਇਸ਼ਕ ਦੀ ਚਾਟ ਲੱਗੀ ਦੀਦਵਾਨ ਕਜ਼ਾ ਦੇ ਰੰਗ ਦੇ ਨੇ
ਜਿਹੜੇ ਛੱਡ ਜਹਾਨ ਉਜਾੜ ਵਸਣ ਸੁਹਬਤ ਔਰਤਾਂ ਦੀ ਕੋਲੋਂ ਸੰਗਦੇ ਨੇ
ਕਦੀ ਕਿਸੇ ਦੀ ਕੀਲ ਵਿੱਚ ਨਹੀਂ ਆਏ ਜਿਹੜੇ ਸੱਪ ਸਿਆਲ ਤੇ ਝੰਗ ਦੇ ਨੇ
ਅਸਾਂ ਚਾ ਕੁਰਆਨ ਤੇ ਤਰਕ ਕੀਤੀ ਸੰਗ ਮਹਿਰੀਆਂ ਦੇ ਕੋਲੋਂ ਸੰਗਦੇ ਨੇ
ਮਰਨ ਦੇ ਜੱਟੀ ਜ਼ਰਾ ਵੈਣ ਸੁਣੀਏਂ ਰਾਗ ਨਿਕਲਣ ਰੰਗ ਬਰੰਗ ਦੇ ਨੇ
ਜਵਾਨ ਮੇਰੇ ਮਹਿਰੀ ਬੱਡੇ ਰੰਗ ਹੋਤੇ ਖੁਸ਼ੀ ਹੋਤੇ ਹੈਂ ਰੂਹ ਮਲੰਗ ਦੇ ਨੇ
ਵਾਰਸ ਸ਼ਾਹ ਮੁਨਾਇਕੇ ਸੀਸ ਦਾੜ੍ਹੀ ਹੋ ਰਹੇ ਜਿਉਂ ਸੰਗਤੀ ਗੰਗ ਦੇ ਨੇ