ਜਾ ਬੰਨ੍ਹ ਖੜਾ ਹੱਥ ਪੀਰ ਅੱਗੇ ਤੁਸੀਂ ਲਾਡਲੇ ਪਰਵਰਦਗਾਰ ਦੇ ਹੋ
ਤੁਸੀਂ ਫਕਰ ਇਲਾਹ ਦੇ ਪੀਰ ਪੂਰੇ ਵਿੱਚ ਰੇਖ ਦੇ ਮੇਖ ਨੂੰ ਮਾਰਦੇ ਹੋ
ਹੋਵੇ ਦੁਆ ਕਬੂਲ ਪਿਆਰਿਆਂ ਦੀ ਦੀਨ ਦੁਨੀ ਦੇ ਕੰਮ ਸਵਾਰ ਦੇ ਹੋ
ਅੱਠੇ ਪਹਿਰ ਖੁਦਾ ਦੀ ਯਾਦ ਅੰਦਰ ਤੁਸੀਂਂ ਨਫਸ ਸ਼ੈਤਾਨ ਨੂੰ ਮਾਰਦੇ ਹੋ
ਹੁਕਮ ਰੱਬ ਦੇ ਥੋਂ ਤੁਸੀਂ ਨਹੀਂ ਬਾਹਰ ਤੁਸੀਂ ਕੀਲ ਕੇ ਸੱਪ ਨੂੰ ਮਾਰਦੇ ਹੋ
ਲੁੜ੍ਹੇ ਜਾਨ ਬੇੜੇ ਅਵਗੁਣਹਾਰਿਆਂ ਦੇ ਕਰੋ ਫਜ਼ਲ ਤਾਂ ਪਾਰ ਉਤਾਰਦੇ ਹੋ
ਤੇਰੇ ਚੱਲਿਆਂ ਨੂੰਹ ਮੇਰੀ ਜਿਉਂਦੀ ਹੈ ਲੱਗਾ ਦਾਮਨੇ ਸੋ ਤੁਸੀਂ ਤਾਰਦੇ ਹੋ
ਵਾਰਸ ਸ਼ਾਹ ਦੇ ਉਜ਼ਰ ਮੁਆਫ ਕਰਨੇ ਬਖਸ਼ਣਹਾਰ ਬੰਦਾ ਗੁਨਾਹਗਾਰ ਦੇ ਹੋ