ਪਕੜ ਲਏ ਝਬੇਲ ਤੇ ਬੰਨ੍ਹ ਮੁਸ਼ਕਾ ਮਾਰ ਛਮਕਾਂ ਲਹੂ ਲੁਹਾਣ ਕੀਤੇ
ਆਣ ਪਲੰਗ ਤੇ ਕੌਣ ਸਵਾਲਿਆ ਜੇ ਮੇਰੇ ਵੈਰ ਤੇ ਤੁਸਾਂ ਸਮਾਨ ਕੀਤੇ
ਕੁੜੀਏ ਮਾਰ ਨਾ ਅਸਾਂ ਬੇਦੋਸਿਆਂ ਨੂੰ ਕੋਈ ਅਸਾਂ ਨਾ ਏਹ ਮਿਹਮਾਨ ਕੀਤੇ
ਚੈਂਚਰ ਹਾਰੀਏ ਰੱਬ ਤੋਂ ਡਰੀਂ ਮੋਈਏ ਅੱਗੇ ਕਿਸੇ ਨਾ ਏਡ ਤੂਫਾਨ ਕੀਤੇ
ਏਸ ਇਸ਼ਕ ਦੇ ਨਸ਼ੇ ਨੇ ਨੱਢੀਏ ਨੀ ਵਾਰਸ ਸ਼ਾਹ ਹੋਰੀਂ ਪਰੇਸ਼ਾਨ ਕੀਤੇ