ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Ki Hai Tere Sehr Vich Mashoor Ha / ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ

Ki Hai Tere Sehr Vich Mashoor Ha / ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ
ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ

ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ
ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ

ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ
ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ

ਦਰਦ ਨੇ ਮੈਨੂੰ ਕਿਹਾ : ਐ ਅੰਧਕਾਰ
ਮੈਂ ਤੇਰੇ ਸੀਨੇ ‘ਚ ਛੁਪਿਆ ਨੂਰ ਹਾਂ

ਮੇਰੇ ਸੀਨੇ ਵਿਚ ਹੀ ਹੈ ਸੂਲੀ ਮੇਰੀ
ਮੈਂ ਵੀ ਆਪਣੀ ਕਿਸਮ ਦਾ ਮਨਸੂਰ ਹਾਂ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar