ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Ki Majaal Jo Sach Da Pind/ਕੀ ਮਜ਼ਾਲ ਜੋ ਸੱਚ ਦਾ ਪਿੰਡਾ

Ki Majaal Jo Sach Da Pind/ਕੀ ਮਜ਼ਾਲ ਜੋ ਸੱਚ ਦਾ ਪਿੰਡਾ

ਕੀ ਮਜ਼ਾਲ ਜੋ ਸੱਚ ਦਾ ਪਿੰਡਾ
ਕੱਜ ਸਕਣ ਬੇਗਾਨੀਆਂ ਲੀਰਾਂ
ਸਰਮਦ ਨੂੰ ਉਸ ਦੀ ਹੀ ਰੱਤ ਵਿਚ
ਢਕਿਆ ਸੀ ਨੰਗੀਆਂ ਸ਼ਮਸ਼ੀਰਾਂ

ਤ੍ਰੇੜੇ ਜਿਹੇ ਗਰੀਬ ਘਰਾਂ ਦਾ
ਕੀਤਾ ਇਹੋ ਇਲਾਜ ਅਮੀਰਾਂ
ਸ਼ਹਿਰ ਦੀਆਂ ਨੰਗੀਆਂ ਕੰਧਾਂ ‘ਤੇ
ਲਾ ਦਿੱਤੀਆਂ ਨੰਗੀਆਂ ਤਸਵੀਰਾਂ

ਇਹ ਤਾਂ ਐਵੇਂ ਟੁੱਟਦੇ ਕਾਸੇ
ਉਹ ਹੋਵਣਗੇ ਅਸਲੀ ਹਾਸੇ
ਸੁਣਗੀਆਂ ਜਿਹਨਾਂ ਦੇ ਵਿਚੋਂ
ਟੁੱਟ ਰਹੀਆਂ ਜ਼ਾਲਮ ਜ਼ੰਜ਼ੀਰਾਂ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar