ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Kisee Da Suraj Kisee Da Deeva Kisee Da Teer Kman / ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ

Kisee Da Suraj Kisee Da Deeva Kisee Da Teer Kman / ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ

ਕਿਸੇ ਦਾ ਸੂਰਜ ਕਿਸੇ ਦਾ ਦੀਵਾ ਕਿਸੇ ਦਾ ਤੀਰ ਕਮਾਨ
ਸਾਡੀ ਅੱਖ ਚੋਂ ਡਿਗਦਾ ਹੰਝੂ ਸਾਡਾ ਚੋਣ-ਨਿਸ਼ਾਨ

ਤਾਨਸੇਨ ਤੋਂ ਬਾਪ ਦਾ ਬਦਲਾ ਬੈਜੂ ਲੈਣ ਗਿਆ
ਤਾਨ ਸੁਣੀ ਤਾਂ ਕਿਰ ਗਈ ਹੱਥੋਂ ਹੰਝੂ ਕਿਰਪਾਨ

ਕਾਲੀ ਰਾਤ ਵਰਾਨੇ ਟਿੱਲੇ ਏਦਾਂ ਬਰਸੇ ਮੀਂਹ
ਜਿਉਂ ਕੋਈ ਅਧਖੜ ਔਤ ਜਨਾਨੀ ਨਾਹਵੇ ਵਿੱਚ ਸ਼ਮਸ਼ਾਨ

ਰਾਤ ਟਿਕੀ ਵਿੱਚ ਰੋਵੇ ਸ਼ਾਇਰ ਜਾਂ ਲੱਕੜ ਦਾ ਖੂਹ
ਦੋਹਾਂ ਉੱਤੇ ਹੱਸੀ ਜਾਵੇ ਅੱਜ ਦਾ ਜੱਗ ਜਹਾਨ

ਟਿੰਡਾਂ ਦੇ ਵਿੱਚ ਗੁਟਕੂੰ ਬੋਲੇ ਕਦੀ ਨਾ ਚੱਲੇ ਖੂਹ
ਟਿੰਡਾਂ ਵਿੱਚ ਮੇਰੇ ਬਚੜੇ ਸੁੱਤੇ ਬੱਚੜਿਆਂ ਵਿੱਚ ਜਾਨ

ਧੁਖਦੀ ਧਰਤੀ, ਤਪਦੇ ਪੈਂਡੇ, ਸੜਦੇ ਰੱਬ ਦੇ ਜੀਅ
ਸ਼ਾਇਦ ਓਹੀ ਰੱਬ ਹੈ ਜਿਹੜਾ ਚੁੱਪ ਲਿਸ਼ਕੇ ਅਸਮਾਨ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar