Topbar Left
  • About
  • Contact Us ਸੰਪਰਕ

Login
Sign up

ਪੰਜਾਬੀ ਮਾਂ ਬੋਲੀ

Punjabi Maa Boli پنجابی ما بولی

Punjabi Maa Boli Sites
Radio
Dictionary
Pictures
Books
Movies
Music
Home
  • ਪੰਜਾਬPunjab
    • Geography ਭੂਗੋਲ
    • History ਇਤਿਹਾਸ
    • Punjabi Pepole / ਪੰਜਾਬੀ ਲੋਕ
    • Religion ਧਰਮ
  • ਪੰਜਾਬੀ ਭਾਸ਼ਾPunjabi Language
    • Punjabi Alfabet ਗੁਰਮੁਖੀ ਵਰਣਮਾਲਾ
    • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ
  • ਸੱਭਿਆਚਾਰCulture
    • ਬੋਲੀਆਂBoliaan
    • ਘੋੜੀਆਂGhodiaan
    • ਸੁਹਾਗSuhaag
    • ਲੋਕ ਗੀਤLok Geet
    • ਮਾਹੀਆMaiya
    • ਟੱਪੇTappe
    • ਛੰਦChhand
  • ਸਾਹਿਤLiterature
    • ਕਵਿਤਾਵਾਂKavitavaan
    • ਗਜ਼ਲਾਂGazals
    • ਕਹਾਣੀਆਂStories
    • ਪੰਜਾਬੀ ਕਾਫ਼ੀਆਂPunjabi Kafian
    • ਲੇਖEssays
  • ਸ਼ਾਇਰੀShayiri
  • ਮੁਹਾਵਰੇIdiom
  • ਬੁਝਾਰਤਾBujartan
  • ਸ਼ੁਗਲFun
    • ਚੁਟਕਲੇJokes
    • ਹਾਸ ਕਾਵਿFunny poetry
  • ਸੰਦTools

ਕਾਫ਼ੀਆਂ ਗੁਰੂ ਅਰਜਨ ਦੇਵ ਜੀ/Kafian-Guru Arjan Dev Ji

ਕਾਫ਼ੀਆਂ ਗੁਰੂ ਅਰਜਨ ਦੇਵ ਜੀ/Kafian-Guru Arjan Dev Ji
27th April 2018 11:28:34

ਰਾਗ ਆਸਾ

੧. ਮੈ ਬੰਦਾ ਬੈ ਖਰੀਦੁ

ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ਰਹਾਉ॥ ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥੩੯੬॥ (ਬੈ ਖਰੀਦ=ਮੁੱਲ ਦੇ ਕੇ ਖ਼ਰੀਦਿਆ ਹੋਇਆ, ਜੀਉ=ਜਿੰਦ, ਪਿੰਡੁ=ਸਰੀਰ, ਧਣੀ=ਮਾਲਕ, ਅਨ=ਹੋਰ, ਤੁਠਾ=ਪ੍ਰਸੰਨ ਹੋਇਆ, ਬੰਧਾ=ਬੰਧ,ਬੰਨ੍ਹ, ਧਰ=ਆਸਰਾ)

੨. ਸਰਬ ਸੁਖਾ ਮੈ ਭਾਲਿਆ

ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ਰਹਾਉ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥੩੯੬॥ (ਤੁਠਾ=ਪ੍ਰਸੰਨ ਹੋਇਆ ਹੋਇਆ, ਚਸਾ=ਪਲ ਦਾ ਤੀਜਾ ਹਿੱਸਾ, ਭਾਗਠੁ=ਭਾਗਾਂ ਵਾਲਾ, ਬਿਬੇਕ ਸਤ ਸਰੁ=ਬਿਬੇਕ ਦਾ ਸਰੋਵਰ, ਸਤ ਦਾ ਸਰੋਵਰ)

੩. ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ

ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ਰਹਾਉ॥ ਬਿੰਦਕ ਗਾਲ੍ਹਿ੍ਹ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥ ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥੩੯੭॥ (ਭੋਰੀ=ਰਤਾ ਕੁ, ਹਉ=ਮੈਂ, ਵੰਞਾ=ਜਾਂਦੀ ਹਾਂ, ਘਣਾ=ਬਹੁਤ, ਕੀਮ=ਕੀਮਤ, ਨੈਣ ਪਸੰਦੋ=ਅੱਖਾਂ ਨੂੰ ਚੰਗਾ ਲੱਗਣ ਵਾਲਾ, ਪੇਖਿ=ਵੇਖ ਕੇ, ਮੁਸਤਾਕ=ਆਸ਼ਿਕ,ਮੋਹਿਤ, ਹਭਾ ਹੂੰ=ਸਭਨਾਂ ਤੋਂ, ਜਾਹਰਾ=ਪ੍ਰਤੱਖ)

੪. ਲਾਖ ਭਗਤ ਆਰਾਧਹਿ

ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ਰਹਾਉ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨ੍ਹਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨ੍ਹ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰ੍ਹਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥੩੯੭॥ (ਬਿਖਈ=ਵਿਕਾਰੀ, ਜੀਉ=ਜੀਵ, ਪੇਖਹਿ=ਸੰਤ ਵੇਖਦੇ ਹਨ, ਬਿਹੂਨੜਿਆ=ਸੱਖਣੇ, ਵਿਸੂਰਿ=ਝੂਰ ਕੇ, ਭਾਇ=ਭਾਵ ਵਿਚ, ਤਿਨਾੜਾ=ਉਹਨਾਂ ਦਾ, ਹਰ੍ਹਿਆਉ=ਖੁੱਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ)

੫. ਹਭੇ ਥੋਕ ਵਿਸਾਰਿ

ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ਰਹਾਉ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨ੍ਹ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥੩੯੭॥ (ਹਭੇ=ਸਾਰੇ, ਥੋਕ=ਪਦਾਰਥ, ਮੂੰ=ਮੈਨੂੰ, ਢਹੰਦੋ=ਨਾਸ ਹੁੰਦਾ, ਮੂਲਿ=ਬਿਲਕੁਲ, ਰਾਸਿ ਕਰਿ=ਠੀਕ ਕਰ, ਪਰਸਾਦਿ=ਕਿਰਪਾ ਨਾਲ)

੬. ਜਿਨ੍ਹ੍ਹਾ ਨ ਵਿਸਰੈ ਨਾਮੁ

ਜਿਨ੍ਹ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥ ਮਨੁ ਤਨੁ ਹੋਇ ਨਿਹਾਲੁ ਤੁਮ੍ਹ੍ਹ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ਰਹਾਉ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ੍ਹ੍ਹ ਖੇ ॥ ਜਿਨ੍ਹ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥ ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥ ਦਿਨਸੁ ਰੈਣਿ ਆਰਾਧਿ ਸਮ੍ਹ੍ਹਾਲੇ ਸਾਹ ਸਾਹ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥੩੯੭॥ (ਸੇ=ਉਹ ਬੰਦੇ, ਕਿਨੇਹਿਆ=ਕਿਹੋ ਜਿਹੇ, ਨਿਹਾਲੁ=ਪ੍ਰਸੰਨ, ਭੇਟਿਆ=ਸੰਗਤਿ ਕੀਤਿਆਂ, ਜਨ ਪਰਸਾਦਿ=ਸੇਵਕ ਦੀ ਕਿਰਪਾ ਨਾਲ,ਤਿੰਨ੍ਹ ਖੇ=ਉਹਨਾਂ ਨੇ, ਵੁਠਾ=ਆ ਵੱਸਿਆ, ਸਮ੍ਹਾਲੇ=ਹਿਰਦੇ ਵਿਚ ਵਸਾਈ ਰੱਖੇ, ਲੋਚਾ=ਤਾਂਘ)

੭. ਪੂਰਿ ਰਹਿਆ ਸ੍ਰਬ ਠਾਇ

ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ਰਹਾਉ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥ ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥ ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥੩੯੮॥ (ਪੂਰਿ ਰਹਿਆ=ਵਿਆਪਕ ਹੈ, ਸ੍ਰਬ ਠਾਇ=ਹਰੇਕ ਥਾਂ, ਸੋਇ=ਉਹ ਪਰਮਾਤਮਾ, ਛਤੁ=ਛੱਤ੍ਰ, ਸਾਰੀਐ=ਸਾਰ ਲੈਂਦਾ ਹੈ, ਵੁਠਾ=ਆ ਵੱਸਿਆ, ਵਿਸਾਰੀਐ=ਵਿਸਾਰੇ, ਆਪਣ ਭਾਣਿਆ=ਆਪਣੀ ਰਜ਼ਾ ਅਨੁਸਾਰ, ਨ ਝੂਰੀਐ= ਚਿੰਤਾ-ਫ਼ਿਕਰ ਨਹੀਂ ਕਰੀਦਾ, ਲੋਚਾ=ਤਾਂਘ)

੮. ਕਿਆ ਸੋਵਹਿ ਨਾਮੁ ਵਿਸਾਰਿ

ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨ੍ਹਿ ਵਹਦਿਆ ॥੧॥ ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ਰਹਾਉ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥ ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥੩੯੮॥ (ਗਹਿਲਿਆ=ਬੇ-ਪਰਵਾਹ,ਕਿਤੀਂ=ਕਿਤਨੇ ਹੀ, ਇਤੁ=ਇਸ ਵਿਚ, ਦਰੀਆਇ=ਸੰਸਾਰ-ਦਰਿਆ ਵਿਚ,ਵੰਞਨ੍ਹਿ=ਜਾ ਰਹੇ ਹਨ, ਵਹਦਿਆ=ਰੁੜ੍ਹਦੇ, ਬੋਹਿਥੜਾ=ਸੋਹਣਾ ਜਹਾਜ਼, ਰੁੰਨਿਆ=ਦੁਖੀ ਹੁੰਦੇ ਹਨ, ਮਰਦਨ=ਵਟਣਾ ਆਦਿਕ, ਮਾਲਣਾ=ਮਲਦੇ ਹਨ, ਛਾਰੁ=ਸੁਆਹ, ਸਰਪਰ=ਜ਼ਰੂਰ, ਬਿਖਮੁ= ਬਿਖੜਾ,ਔਖਾ)

੯. ਕੋਇ ਨ ਕਿਸ ਹੀ ਸੰਗਿ

ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹ੍ਹਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ਰਹਾਉ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੁ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੁ ॥੨॥ ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥ ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥੩੯੮॥ (ਗਰਬੀਐ=ਮਾਣ ਕਰੀਏ, ਤਰਬੀਐ=ਤਰ ਸਕੀਦਾ ਹੈ, ਜੰਜਾਲੁ=ਮੋਹ ਵਿਚ ਫਸਾਣ ਵਾਲਾ, ਗਨੁ=ਗਿਣ, ਧਨੋ=ਧਨ, ਰੰਗ=ਤਮਾਸ਼ੇ, ਤੇਤੇ=ਉਹ ਸਾਰੇ, ਪਛਾਵਿਆ=ਪਰਛਾਵੇਂ ਵਾਂਗ)

੧੦. ਜਿਸੁ ਸਿਮਰਤ ਦੁਖੁ ਜਾਇ

ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ਰਹਾਉ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥ ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥੩੯੮॥ (ਸਹਜ ਸੁਖੁ=ਆਤਮਕ ਅਡੋਲਤਾ ਦਾ ਆਨੰਦ, ਰੈਣਿ=ਰਾਤ, ਕਰ=ਹੱਥ, ਜਨ ਧੂਰਾ=ਪ੍ਰਭੂ ਦੇ ਸੇਵਕਾਂ ਦੀ ਚਰਨ-ਧੂੜ, ਸਿਧਿ=ਸਫਲਤਾ)

੧੧. ਗੋਬਿੰਦੁ ਗੁਣੀ ਨਿਧਾਨੁ

ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ਰਹਾਉ॥ ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥੩੯੯॥ (ਗੁਣੀ ਨਿਧਾਨੁ=ਗੁਣਾਂ ਦਾ ਖ਼ਜ਼ਾਨਾ, ਜਾਣੀਐ=ਜਾਣਿਆ ਜਾਂਦਾ ਹੈ, ਅਨਦਿਨੁ=ਹਰ ਰੋਜ਼, ਸੁਹਾਵਾ=ਸੋਹਣਾ, ਜਾਵਈ= ਜਾਵਏ,ਜਾਂਦਾ ਹੈ, ਭਾਵਈ=ਭਾਵਏ,ਭਾਵੈ)

੧੨. ਆਵਹੁ ਮੀਤ ਇਕਤ੍ਰ ਹੋਇ

ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ਰਹਾਉ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥੩੯੯॥ (ਰਸ ਕਸ=ਹਰੇਕ ਕਿਸਮ ਦੇ ਸੁਆਦਲੇ ਪਦਾਰਥ, ਭੁੰਚਹ=ਅਸੀਂ ਖਾਈਏ, ਮੁੰਚਹ=ਦੂਰ ਕਰ ਲਈਏ, ਤਤੁ=ਅਸਲੀਅਤ, ਖੀਨ= ਕਮਜ਼ੋਰ, ਤਸਕਰਾ=ਚੋਰ, ਜਾਰਹੁ=ਸਾੜ ਦਿਉ, ਕੇਲ=ਆਨੰਦ, ਬਿਖਲੀ=ਵਿਭਚਾਰਨ, ਬਿਖਲੀ ਪਤਿ=ਦੁਰਾਚਾਰੀ ਮਨੁੱਖ, ਰਸਾਇਣ= ਸਾਰੇ ਰਸਾਂ ਦਾ ਘਰ, ਅਮਲ=ਨਸ਼ਾ)

੧੩. ਉਦਮੁ ਕੀਆ ਕਰਾਇਆ

ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ਰਹਾਉ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥੩੯੯॥ (ਬਿਦਾਰਿਆ=ਨਾਸ ਕਰ ਦਿੱਤਾ ਹੈ, ਕਰੁ=ਹੱਥ, ਗਹਿ= ਫੜ ਕੇ, ਅਮਿਤਾ=ਬੇਅੰਤ)

੧੪. ਜਾ ਕਾ ਠਾਕੁਰੁ ਤੁਹੀ ਪ੍ਰਭ

ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ਰਹਾਉ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥੩੯੯॥ (ਸੁਹੇਲਾ=ਸੌਖਾ, ਸਦ=ਸਦਾ, ਚਾਕਰ=ਸੇਵਕ, ਭਾਰਾ= ਵੱਡੇ ਜਿਗਰੇ ਵਾਲਾ, ਸਗਲ ਬਿਧਿ=ਸਾਰੇ ਢੰਗਾਂ ਨਾਲ, ਅਉਰੁ=ਹੋਰ, ਮਹਲੁ=ਪ੍ਰਭੂ ਦਾ ਟਿਕਾਣਾ, ਦੁਤਰੁ=ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਪਰਵਾਨਾ=ਕਬੂਲ, ਵਜਹੁ=ਵਜ਼ੀਫ਼ਾ,ਤਨਖ਼ਾਹ)

੧੫. ਜਾ ਪ੍ਰਭ ਕੀ ਹਉ ਚੇਰੁਲੀ

ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ਰਹਾਉ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥੪੦੦॥ (ਚੇਰੁਲੀ=ਨਿਮਾਣੀ ਜਿਹੀ ਦਾਸੀ, ਕਾਂਢੀਐ=ਆਖਿਆ ਜਾਂਦਾ ਹੈ, ਥੋਰਾ ਅਰੁ ਮੂਚਾ=ਥੋੜਾ ਅਤੇ ਬਹੁਤਾ, ਧਨੋ=ਧਨੁ, ਗਨੀਆ=ਗਿਣਦੀ ਹਾਂ, ਅਨੰਦ ਮੈ=ਆਨੰਦ-ਸਰੂਪ, ਮਾਣਕ=ਮੋਤੀ, ਧਾਈ=ਧ੍ਰਾਪੀ,ਰੱਜੀ ਹੋਈ,ਤ੍ਰਿਪਤ, ਮੀਰਾ=ਪਾਤਿਸ਼ਾਹ, ਸਗਲੀ=ਸਾਰੀ, ਸੀਗਾਰੇ=ਸੁੰਦਰ ਬਣਾਂਦਾ ਹੈ, ਬਸੇਰਾ=ਵਾਸ)

੧੬. ਸੰਤਾ ਕੀ ਹੋਇ ਦਾਸਰੀ

ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ਰਹਾਉ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥੪੦੦॥ (ਦਾਸਰੀ=ਨਿਮਾਣੀ ਜਿਹੀ ਦਾਸੀ, ਆਚਾਰਾ=ਕਰਤੱਬ, ਨ ਪਿਖੁ=ਨਾਹ ਵੇਖ, ਨਾਹ ਸਮਝ, ਮਜੀਠੈ=ਮਜੀਠ ਨਾਲ,ਮਜੀਠ ਵਰਗੇ ਪੱਕੇ ਰੰਗ ਨਾਲ, ਤੰਬੋਲਾ= ਪਾਨ ਦਾ ਬੀੜਾ ,ਭੇਟੈ=ਮਿਲਦਾ ਹੈ, ਭਾਣੀ=ਪਸੰਦ ਆਈ ਹੈ)

੧੭. ਡੀਗਨ ਡੋਲਾ ਤਊ ਲਉ

ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨ੍ਹ੍ਹਾ ਤੇ ਓਇ ਹਮ ਤੇ ਛੂਟੇ ॥੧॥ਰਹਾਉ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥੪੦੦॥ (ਡੀਗਨ=ਡਿੱਗਣਾ, ਡੋਲਾ=ਡੋਲ ਜਾਣਾ, ਤਊ ਲਉ=ਉਤਨਾ ਚਿਰ ਤਕ ਹੀ, ਭਰਮਾ=ਦੌੜ-ਭੱਜਾਂ, ਬਿਖਾਦੀ=ਝਗੜਾਲੂ, ਹੂਟੇ=ਹੁੱਟ ਗਏ,ਥੱਕ ਗਏ)

੧੮. ਸੂਖ ਸਹਜ ਆਨਦੁ ਘਣਾ

ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ਰਹਾਉ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥੪੦੧॥ (ਸਹਜ=ਆਤਮਕ ਅਡੋਲਤਾ, ਘਣਾ=ਬਹੁਤ, ਗਰਹ=੯ ਗ੍ਰਹ, ਨਿਵਾਰੇ=ਦੂਰ ਕਰ ਦਿੱਤੇ, ਵਿਟਹੁ=ਤੋਂ, ਸੁਆਉ=ਸੁਆਰਥ, ਰਸਨਾ=ਜੀਭ, ਬੀਆ=ਦੂਜਾ,ਓਪਰਾ, ਥੀਆ=ਹੋਇਆ)

ਰਾਗ ਸੂਹੀ

੧੯. ਜੇ ਭੁਲੀ ਜੇ ਚੁਕੀ

ਜੇ ਭੁਲੀ ਜੇ ਚੁਕੀ ਸਾਈ ਭੀ ਤਹਿੰਜੀ ਕਾਢੀਆ ॥ ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ਰਹਾਉ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥੭੬੧॥ (ਤਹਿੰਜੀ=ਤੇਰੀ, ਕਾਢੀਆ=ਅਖਵਾਂਦੀ ਹਾ, ਦੂਜਾਣੇ=ਕਿਸੇ ਹੋਰ ਨਾਲ, ਝੂਰਿ ਮਰਹੁ=ਉਹ ਬੇਸ਼ੱਕ ਝੂਰ ਮਰਨ, ਸੇ=ਉਹ, ਵਾਢੀਆ=ਪਰਦੇਸਣਾਂ, ਪਾਸਰਾ=ਸੋਹਣਾ ਪਾਸਾ, ਮਹਿੰਜਾ=ਮੇਰਾ, ਸੈਣੁ=ਸਨਬੰਧੀ, ਤੁਠਾ=ਪ੍ਰਸੰਨ ਹੋਇਆ, ਦਾਤੜੀ=ਸੋਹਣੀ ਦਾਤਿ, ਜਲਾਈ=ਜੁਲਾਈਂ,ਮੈਂ ਤੋਰਾਂ, ਮੰਞਹੁ= ਮੇਰੇ ਨਾਲੋਂ, ਵਧਾਣੀਆਂ=ਵਧੀਆ, ਹਿਕ ਭੋਰੀ=ਇਕ ਰਤਾ ਭਰ ਹੀ, ਕਿਲਵਿਖ=ਪਾਪ, ਵੰਞਨ੍ਹਿ=ਚਲੇ ਜਾਂਦੇ ਹਨ)

੨੦. ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ਰਹਾਉ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥੭੬੧॥ (ਹੋਛੀਆ=ਹੋਛੀਆਂ,ਥੋਥੀਆਂ, ਬਾਦਿ=ਝਗੜੇ ਵਿਚ, ਸਰਪਰ=ਜ਼ਰੂਰ, ਰੁੰਨਿਆ=ਰੋਂਦੇ ਹਨ, ਮੂਲਿ=ਬਿਲਕੁਲ, ਵਿਛੁੰਨਿਆ=ਵਿਛੁੜੇ ਹੋਏ, ਸੋਧਤ=ਵਿਚਾਰ ਕਰਦਿਆਂ, ਵਾਦਿ=ਵਿਅਰਥ)

Post navigation

Previous
Next

Leave a Reply Cancel reply

Your email address will not be published. Required fields are marked *

Search

ਨਵੀਆਂ ਬੋਲੀਆਂ

  • ਕਿੱਕਲੀ ਕਲੀਰ ਦੀ/Kikli Cleer Di
  • ਕੱਠੀਆ ਹੋ ਕੇ ਆਈਆ/Kathiya ho ke Aayiya
  • ਗਿੱਧਾ ਗਿੱਧਾ ਕਰੇਂ ਮੇਲਣੇ/Giddha Giddha Kare Malene
  • Dil Khave Hichkole/ਦਿਲ ਖਾਵੇ ਹਿਚਕੋਲੇ
  • ਮੁੰਡਿਆਂ ਦੀ ਅੱਖ ਕੁੜੀਆਂ ਵਿੱਚ ਰਹਿੰਦੀ/Mundiya di Aakh Kudiya Wich Rehde

ਨਵੀਆਂ ਘੋੜੀਆਂ

  • ਮੱਥੇ ‘ਤੇ ਚਮਕਣ ਵਾਲ, ਮੇਰੇ ਬੰਨੜੇ ਦੇ/Mathe te Chamkan Bal, Mere Banere De
  • ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ/Mein Balihari ve Maa Diya Surjana
  • ਸਤਿਗੁਰਾਂ ਕਾਜ ਸਵਾਰਿਆ ਈ/Satguru Kaj Sawariya e
  • ਮਹਿਲਾਂ ਵਿਚੋਂ ਉਤਰੀ ਸ਼ਿਮਲਾਪਤੀ/Mehla Vocho Utri Shimlapati

ਸਾਡੇ ਬਾਰੇ

  • About
  • Our Misson ਸਾਡਾ ਮਿਸ਼ਨ
  • Terms and Conditions ਸ਼ਰਤਾਂ
  • Help ਸਹਾਇਤਾ

We are on Social Media

ਵੈਬਸਾਈਟਾਂ

  • HOME
  • Music ਸੰਗੀਤ
  • Movies ਫਿਲਮਾਂ
  • Books ਕਿਤਾਬਾਂ
  • Pictures ਤਸਵੀਰਾਂ
  • Dictionary ਸ਼ਬਦਕੋਸ਼
  • Radio ਰੇਡੀਓ

ਪੰਜਾਬ ਬਾਰੇ

  • Punjab ਪੰਜਾਬ
  • History ਇਤਿਹਾਸ
  • Geography ਭੂਗੋਲ
  • Religion ਧਰਮ
  • Punjabi Language ਪੰਜਾਬੀ ਭਾਸ਼ਾ
  • Punjabi Alfabet ਗੁਰਮੁਖੀ ਵਰਣਮਾਲਾ
  • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ

ਮੁੱਖ ਵਰਕੇ

  • Punjab ਪੰਜਾਬ
  • Punjabi Language ਪੰਜਾਬੀ ਭਾਸ਼ਾ
  • Culture ਸੱਭਿਆਚਾਰ
  • Ghodiaan ਘੋੜੀਆਂ
  • Suhaag ਸੁਹਾਗ
  • Shayiri ਸ਼ਾਇਰੀ
  • Fun ਸ਼ੁਗਲ
  • Lok Geet ਲੋਕ ਗੀਤ

©2022 ਪੰਜਾਬੀ ਮਾਂ ਬੋਲੀ. All rights reserved.

Designed by OXO Solutions®