ਜੀ ਆਇਆਂ ਨੂੰ
You are here: Home >> Culture ਸਭਿਆਚਾਰ >> ਸਾਡਾ ਚਿੜੀਆਂ ਦਾ ਚੰਬਾ ਵੇ /Sada Chiriaa da Chamba ve

ਸਾਡਾ ਚਿੜੀਆਂ ਦਾ ਚੰਬਾ ਵੇ /Sada Chiriaa da Chamba ve

ਸਾਡਾ ਚਿੜੀਆਂ ਦਾ ਚੰਬਾ ਵੇ,
ਬਾਬਲ ਅਸਾਂ ਉੱਡ ਵੇ ਜਾਣਾ ।
ਸਾਡੀ ਲੰਮੀ ਉਡਾਰੀ ਵੇ,
ਬਾਬਲ ਕਿਹੜੇ ਦੇਸ ਵੇ ਜਾਣਾ ।

ਤੇਰੇ ਮਹਿਲਾਂ ਦੇ ਵਿੱਚ ਵਿੱਚ ਵੇ,
ਬਾਬਲ ਡੋਲਾ ਨਹੀਂ ਲੰਘਦਾ ।
ਇੱਕ ਇੱਟ ਪੁਟਾ ਦੇਵਾਂ,
ਧੀਏ ਘਰ ਜਾ ਆਪਣੇ ।

ਤੇਰੇ ਬਾਗ਼ਾਂ ਦੇ ਵਿੱਚ ਵਿੱਚ ਵੇ,
ਬਾਬਲ ਗੁੱਡੀਆਂ ਕੌਣ ਖੇਡੇ ?
ਮੇਰੀਆਂ ਖੇਡਣ ਪੋਤਰੀਆਂ,
ਧੀਏ ਘਰ ਜਾ ਆਪਣੇ ।

ਤੇਰੇ ਮਹਿਲਾਂ ਦੇ ਵਿੱਚ ਵਿੱਚ ਵੇ,
ਬਾਬਲ ਚਰਖਾ ਕੌਣ ਕੱਤੇ ?
ਮੇਰੀਆਂ ਕੱਤਣ ਪੋਤਰੀਆਂ,
ਧੀਏ ਘਰ ਜਾ ਆਪਣੇ ।

ਮੇਰਾ ਛੁੱਟਾ ਕਸੀਦੜਾ ਵੇ,
ਬਾਬਲ ਦੱਸ ਕੌਣ ਕੱਢੂ ?
ਮੇਰੀਆਂ ਕੱਢਣ ਪੋਤਰੀਆਂ,
ਧੀਏ ਘਰ ਜਾ ਆਪਣੇ ।

About Rajinderpal Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar