ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Sahi Hai Malko Raha Di Tilkhan /ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ

Sahi Hai Malko Raha Di Tilkhan /ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ

ਸਹੀ ਹੈ ਮਾਲਕੋ, ਰਾਹਾਂ ਦੀ ਤਿਲਕਣ
ਗਲਤ ਸੀ ਮੇਰਿਆਂ ਪੈਰਾਂ ਦੀ ਥਿੜਕਣ

ਖਿਮਾ ਕਰਨਾ ਕਿ ਮੈਥੋਂ ਭੁੱਲ ਹੋ ਗਈ
ਬਿਨਾ ਪੁੱਛਿਆਂ ਹੀ ਕਰ ਦਿੱਤਾ ਮੈਂ ਚਾਨਣ

ਸਿਰਫ ਇਕ ਮੈਂ ਹੀ ਤਾਂ ਚਿਹਰਾ ਹਾਂ ਮੈਲਾ
ਉਹ ਸਾਰੇ ਸ਼ੀਸ਼ਿਆਂ ਦੇ ਵਾਂਗ ਲਿਸ਼ਕਣ

ਜੋ ਸਾਡਾ ਹਾਲ ਪੁੱਛਣ ਦੁੱਖ ਪਛਾਨਣ
ਉਨ੍ਹਾਂ ਨੂੰ ਕਹਿ ਨਾ ਐਵੇਂ ਖਾਕ ਛਾਨਣ

ਨਹੀਂ ਪੁਗਦੀ ਕਦੇ ਵੀ ਜੀਂਦਿਆਂ ਨੂੰ
ਇਹ ਸਾਹਾਂ ਦੀ ਹਵਾਵਾਂ ਨਾਲ ਅਣਬਣ

ਜਿਨ੍ਹਾਂ ਖਾਤਰ ਸਾਂ ਹੁਣ ਤਕ ਉਮਰ ਕੈਦੀ
ਪਤਾ ਨਈਂ ਉਹ ਪਛਾਨਣ ਨਾ ਪਛਾਨਣ

ਬਹੁਤ ਦਿਨ ਹੋ ਗਏ ਹੋਈ ਨਾ ਛਣਛਣ
ਹੈ ਝਾਂਜਰ ਨਾਲ ਕੀ ਪੈਰਾਂ ਦੀ ਅਣਬਣ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar