ਜੀ ਆਇਆਂ ਨੂੰ
You are here: Home >> Literature ਸਾਹਿਤ >> Gazals ਗਜ਼ਲਾਂ >> ਸ਼ਹਿਰ ਤੇਰੇ ਤਰਕਾਲਾਂ ਢਲੀਆਂ/Shehar Tere Tarkalan Dhalian

ਸ਼ਹਿਰ ਤੇਰੇ ਤਰਕਾਲਾਂ ਢਲੀਆਂ/Shehar Tere Tarkalan Dhalian

ਸ਼ਹਿਰ ਤੇਰੇ ਤਰਕਾਲਾਂ ਢਲੀਆਂ
ਗਲ ਲੱਗ ਰੋਈਆਂ ਤੇਰੀਆਂ ਗਲੀਆਂ

ਯਾਦਾਂ ਦੇ ਵਿਚ ਮੁੜ ਮੁੜ ਸੁਲਗਣ
ਮਹਿੰਦੀ ਲਗੀਆਂ ਤੇਰੀਆਂ ਤਲੀਆਂ

ਮੱਥੇ ਦਾ ਦੀਵਾ ਨਾ ਬਲਿਆ
ਤੇਲ ਤਾਂ ਪਾਇਆ ਭਰ ਭਰ ਪਲੀਆਂ

ਇਸ਼ਕ ਮੇਰੇ ਦੀ ਸਾਲ-ਗਿਰ੍ਹਾ ‘ਤੇ
ਇਹ ਕਿਸ ਘੱਲੀਆਂ ਕਾਲੀਆਂ ਕਲੀਆਂ

‘ਸ਼ਿਵ’ ਨੂੰ ਯਾਰ ਆਏ ਜਦ ਫੂਕਣ
ਸਿਤਮ ਤੇਰੇ ਦੀਆਂ ਗੱਲਾਂ ਚਲੀਆਂ

About Rajinderapl Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar