“…ਤੇ ਫਿਰ ਬਾਬਾ ਨਾਨਕ ਵਿਚਰਦੇ ਹੋਏ ਹਸਨ ਅਬਦਾਲ ਦੇ ਜੰਗਲ ਵਿਚ ਜਾ ਨਿਕਲੇ। ਗਰਮੀ ਡਾਢੀ ਸੀ। ਚਿਲਚਲਾਂਦੀ ਹੋਈ ਧੁੱਪ, ਜਿਵੇਂ ਕਾਂ ਦੀ ਅੱਖ ਨਿਕਲਦੀ ਹੋਵੇ। ਚਹੁੰਆਂ ਪਾਸੇ ਸੁੰਨਸਾਨ ਪੱਥਰ ਹੀ ਪੱਥਰ, ਰੇਤ ਹੀ ਰੇਤ। ਝੁਲਸੀਆਂ ਹੋਈਆਂ ਝਾੜੀਆਂ, ਸੁੱਕੇ ਹੋਏ ਦਰੱਖ਼ਤ। ਦੂਰ ਦੂਰ ਤੀਕ ਕੋਈ ਬੰਦਾ ਬਣਿ-ਆਦਮ ਨਜ਼ਰੀਂ ਨਹੀਂ ਸੀ ਆਉਂਦਾ।” ... Read More »