ਜੀ ਆਇਆਂ ਨੂੰ
You are here: Home >> Kavi ਕਵੀ >> Bhai Vir Singh ਭਾਈ ਵੀਰ ਸਿੰਘ >> ਤ੍ਰੇਲ ਦਾ ਤੁਪਕਾ/Trel Tupka

ਤ੍ਰੇਲ ਦਾ ਤੁਪਕਾ/Trel Tupka

ਮੋਤੀ ਵਾਂਙੂ ਡਲ੍ਹਕਦਾ
ਤੁਪਕਾ ਇਹ ਜੋ ਤ੍ਰੇਲ
ਗੋਦੀ ਬੈਠ ਗੁਲਾਬ ਦੀ
ਹਸ ਹਸ ਕਰਦਾ ਕੇਲ;
ਵਾਸੀ ਦੇਸ਼ ਅਰੂਪ ਦਾ
ਕਰਦਾ ਪਯਾਰ ਅਪਾਰ,
ਰੂਪਵਾਨ ਹੈ ਹੋ ਗਿਆ
ਪਯਾਰੀ ਗੋਦ ਵਿਚਾਲ ।
ਅਰਸ਼ੀ ਕਿਰਨ ਇਕ ਆਵਸੀ,
ਲੈਸੀ ਏਸ ਲੁਕਾਇ,
ਝੋਕਾ ਮਤ ਕੁਈ ਪੌਣ ਦਾ
ਦੇਵੇ ਧਰਤਿ ਗਿਰਾਇ ।

ਨਿੱਤ ਪਯਾਰ ਖਿਚ ਲਯਾਂਵਦਾ
ਕਰੇ ਅਰੂਪੋਂ ਰੂਪ;
ਅਰਸ਼ੀ ਪ੍ਰੀਤਮ ਹੈ ਕੁਈ
ਨਿਤ ਫਿਰ ਕਰੇ ਅਰੂਪ ।

About Rajinderpal Sandhu

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar