ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Udass Wakht Ch Mai Apni Dairy N Likhi/ ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ

Udass Wakht Ch Mai Apni Dairy N Likhi/ ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ

ਉਦਾਸ ਵਕਤ ‘ਚ ਮੈਂ ਅਪਣੀ ਡਾਇਰੀ ਨ ਲਿਖੀ
ਸਫੇਦ ਸਫਿਆਂ ਤੇ ਮੈਂ ਮੈਲੀ ਜ਼ਿੰਦਗੀ ਨ ਲਿਖੀ

ਲਿਖੀ ਕਿਤਾਬ ਤੇ ‘ਆਤਮ ਕਥਾ’ ਕਿਹਾ ਉਸ ਨੂੰ
ਪਰ ਉਸ ਕਿਤਾਬ ‘ਚ ਵੀ ਅਪਣੀ ਜੀਵਨੀ ਨ ਲਿਖੀ

ਮਲੂਕ ਫੁੱਲਾਂ ਨੂੰ ਜਦ ਵੀ ਕਦੇ ਮੈਂ ਖਤ ਲਿਖਿਆ
ਤਾਂ ਅਪਣੇ ਤਪਦਿਆਂ ਰਾਹਾਂ ਦੀ ਗਲ ਕਦੀ ਨ ਲਿਖੀ

ਚਿਰਾਗ ਲਿਖਿਆ ਬਣਾ ਕੇ ਚਿਰਾਗ ਦੀ ਮੂਰਤ
ਪਰ ਉਸ ਚਿਰਾਗ ਦੀ ਕਿਸਮਤ ‘ਚ ਰੌਸ਼ਨੀ ਨ ਲਿਖੀ

ਜੁ ਉਡਦੀ ਜਾਏ ਹਵਾਵਾਂ ‘ਚ ਪੰਛੀਆਂ ਵਾਗੂੰ
ਬਹੁਤ ਮੈਂ ਲਿਖਿਆ ਏ ਪਰ ਐਸੀ ਡਾਰ ਹੀ ਨ ਲਿਖੀ

ਬਹੁਤ ਜੁ ਲਿਖਿਆ ਗਿਆ ਮੈਂ ਵੀ ਓਹੀ ਲਿਖਦਾ ਰਿਹਾ
ਉਹ ਬਾਤ ਜੋ ਸੀ ਅਜੇ ਤੀਕ ਅਣਲਿਖੀ ਨ ਲਿਖੀ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar